ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਵੱਖ ਵੱਖ ਪਿੰਡਾਂ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ

Free legal services
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਵੱਖ ਵੱਖ ਪਿੰਡਾਂ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ
ਰੂਪਨਗਰ, 5 ਨਵੰਬਰ 2022
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ‘ਤੇ ਰਾਜ ਭਰ ‘ਚ 31 ਅਕਤੂਬਰ 2022 ਤੋਂ 13 ਨਵੰਬਰ 2022 ਤੱਕ ਇਮਪਾਵਰਮੈਂਟ ਆਫ ਸਿਟੀਜ਼ਨਸ ਥਰੂਰ ਲੀਗਲ ਅਵੇਅਰਨੈਸ ਐਂਡ ਆਊਟਰੀਚ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਹਨ।

ਹੋਰ ਪੜ੍ਹੋ – ਜ਼ਿਲ੍ਹੇ ਦੇ 115 ਸਕੂਲਾਂ ਵਿੱਚ 14000 ਵਿਦਿਆਰਥੀਆਂ ਨੇ ਸੈਮੀਨਾਰਾਂ ਰਾਹੀਂ ਜਾਣੇ ਆਪਣੇ ਕਾਨੂੰਨੀ ਹੱਕ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਅਸ਼ੀਸ਼ ਕੁਮਾਰ ਬਾਂਸਲ ਵੱਲੋ ਦੱਸਿਆ ਗਿਆ ਕਿ ਇਹ ਮੁਹਿੰਮ 31 ਅਕਤੂਬਰ 2022 ਤੋਂ 13 ਨਵੰਬਰ 2022 ਤੱਕ ਕੁੱਲ 606 ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਰੋਜ਼ਾਨਾ 45-50 ਪਿੰਡਾਂ ਵਿੱਚ ਟੀਮਾਂ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਦੀ ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਦਫਤਰ ਟੈਲੀਫੋਨ ਨੰਬਰ 01881-220171 ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਨਾਗਰਿਕਾਂ ‘ਚ ਕਾਨੂੰਨੀ ਜਾਗਰੂਕਤਾ ਪੈਦਾ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮੁਹਿੰਮ ਦੀ ਲੜੀ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ  ਵਿੱਚ ਪੈਰਾ ਲੀਗਲ ਵਲੰਟੀਅਰਜ਼, ਪੈਨਲ ਲਾਇਂਅਰਜ਼, ਪੰਚਾਇਤ ਸਕੱਤਰਾਂ, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਸੀ.ਡੀ.ਪੀ.ਓ, ਬੀ.ਡੀ.ਪੀ.ਓ ਦੇ ਸਹਿਯੋਗ ਨਾਲ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਘਰ ਘਰ ਕਾਨੂੰਨੀ ਸੇਵਾਵਾਂ ਨੂੰ ਪ੍ਰਦਰਸ਼ਿਤ ਕਰਦੇ ਪੈਂਫਲਿਟ ਵੰਡ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤ ਕੀਤਾ ਜਾ ਰਿਹਾ ਹੈ।
Spread the love