ਧਾਰੀਵਾਲ (ਗੁਰਦਾਸਪੁਰ) 31 ਮਾਰਚ 2022
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਲੱਮ ਏਰੀਆ ਵਿਚ ਰਹਿੰਦੇ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਜਿਲਾ ਰੈੱਡ ਕਰਾਸ ਅਤੇ ਸਿਹਤ ਵਿਭਾਗ ਵਲੋ ਧਾਰੀਵਾਲ ਸ਼ਹਿਰ ਅੰਦਰ ਰਾਜੀਵ ਕਾਲੋਨੀ ਨਜ਼ਦੀਕ ਰੇਲਵੇ ਫਾਟਕ (ਨਹਿਰ ਦੇ ਕਿਨਾਰੇ) ਵਿਚ ਪੈਂਦੇ ਸਲੱਮ ਏਰੀਏ ਵਿਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ ਦੂਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਤੇ 56 ਮਰੀਜਾਂ ਦੀ ਜਾਂਚ ਕਰਨ ਉਪਰੰਤ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ.ਪਰਮਪ੍ਰੀਤ, ਪ੍ਰਦੀਪ ਕੁਮਾਰ ਫਾਰਮਾਸਿਸਟ, ਸ੍ਰੀਮਤੀ ਮੀਨਾਕਸ਼ੀ ਸ਼ਰਮਾ ਕੌਂਸਲ, ਸ੍ਰੀਮਤੀ ਅੰਮ੍ਰਿਤ ਕੌਰ, ਸ੍ਰੀਮਤੀ ਸੁਨੀਤਾ ਸ਼ਰਮਾ ਆਗਣਵਾੜੀ ਵਰਕਰ, ਸੰਜੇ ਕੁਮਾਰ ਪ੍ਰਧਾਨ ਸਲੱਮ ਏਰੀਆਂ ਧਾਰੀਵਾਲ ਆਦਿ ਮੋਜੂਦ ਸਨ।
ਹੋਰ ਪੜ੍ਹੋ :-ਗਰਮੀ ‘ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ
ਇਸ ਮੌਕੇ ਗੱਲ ਕਰਦਿਆਂ ਰਾਜੀਵ ਕੁਮਾਰ ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਹਿਲਾਂ ਹੀ ਗੁਰਦਾਸਪੁਰ ਅਤੇ ਬਟਾਲਾ ਦੇ ਸਲੱਮ ਖੇਤਰ ਵਿਚ ਹਫਤਾਵਾਰੀ ਮੁਫਤ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਅੱਜ ਧਾਰੀਵਾਲ ਵਿਖੇ ਦੂਜਾ ਮੁਫਤ ਮੈਡੀਕਲ ਕੈਂਪ ਲੱਗਾ ਹੈ। ਉਨਾਂ ਸਲੱਮ ਏਰੀਏ ਦੀਆਂ ਝੁੱਗੀਆਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਸਾਫ-ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ।
ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਲੋੜਵੰਦ ਮਰੀਜ਼ਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤਾ ਗਿਆ ਉਪਰਾਲਾ ਬਹੁਤ ਵਧੀਆ ਹੈ, ਕਿਉਂਕਿ ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲਦੀ ਹੈ।
ਸਲੱਮ ਏਰੀਆ ਧਾਰੀਵਾਲ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਦ੍ਰਿਸ਼।