ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਪਾਰਕਾਂ ਦੇ ਸੁੰਦਰੀਕਰਨ ਲਈ ਪਾਰਕ ਪ੍ਰਬੰਧਕ ਕਮੇਟੀਆਂ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ – ਭਾਰਤ ਭੂਸ਼ਣ ਆਸ਼ੂ

ASHU
ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਪਾਰਕਾਂ ਦੇ ਸੁੰਦਰੀਕਰਨ ਲਈ ਪਾਰਕ ਪ੍ਰਬੰਧਕ ਕਮੇਟੀਆਂ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ - ਭਾਰਤ ਭੂਸ਼ਣ ਆਸ਼ੂ
ਆਸ਼ੂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਤਿੰਨ ਵਾਰਡਾਂ ਦੀਆਂ ਪਾਰਕ ਪ੍ਰਬੰਧਕ ਕਮੇਟੀਆਂ ਨਾਲ ਮੀਟਿੰਗ ਆਯੋਜਿਤ

ਲੁਧਿਆਣਾ, 09 ਨਵੰਬਰ 2021

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਲੁਧਿਆਣਾ (ਪੱਛਮੀ) ਖੇਤਰ ਵਿੱਚ ਪਾਰਕਾਂ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ ਪਾਰਕਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੰਜਾਬ ਸਰਕਾਰ ਦੇ ਪੰਜਾਬ ਨਿਰਮਾਣ ਪ੍ਰੋਗਰਾਮ (ਪੀ.ਐਨ.ਪੀ.) ਤਹਿਤ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਇਆ।

ਹੋਰ ਪੜ੍ਹੋ :-ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ, ਦਿੱਤੀਆਂ ਬੀਤੇ ਸਮੇਂ ਦੀਆਂ ਉਦਾਹਰਣਾਂ : ਹਰਸਿਮਰਤ ਕੌਰ ਬਾਦਲ

ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ.ਬਲਜਿੰਦਰ ਸਿੰਘ ਬੰਟੀ ਅਤੇ ਸ੍ਰੀ ਦਿਲਰਾਜ ਸਿੰਘ ਸਮੇਤ ਵਾਰਡ 67, 68 ਅਤੇ 70 ਦੀਆਂ ਵੱਖ-ਵੱਖ ਪਾਰਕ ਮੈਨੇਜਮੈਂਟ ਕਮੇਟੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਪ੍ਰੋਗਰਾਮ (ਪੀ.ਐਨ.ਪੀ.) ਤਹਿਤ ਪਾਰਕ ਪ੍ਰਬੰਧਕ ਕਮੇਟੀਆਂ (ਪੀ.ਐਮ.ਸੀਜ਼) ਨੂੰ ਜਲਦ ਹੀ ਫੰਡ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਕਈ ਨਵੀਆਂ ਗ੍ਰੀਨ ਬੈਲਟਾਂ ਵਿਕਸਤ ਕਰਨ, ਸਿੱਧਵਾਂ ਵਾਟਰ ਫਰੰਟ ਪ੍ਰਾਜੈਕਟ ਅਤੇ ਪਾਰਕਾਂ ਦੇ ਨਿਰਮਾਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਫੰਡਾਂ ਦੀ ਸੁਚੱਜੀ  ਵਰਤੋਂ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇੱਕ-ਇੱਕ ਪੈਸਾ ਸਹੀ ਦਿਸ਼ਾ ਵਿੱਚ ਖਰਚਿਆ ਜਾਵੇ।

Spread the love