ਗਰੁੜ ਐਪ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਆਨਲਾਈਨ ਮੈਪਿੰਗ ਨੂੰ ਯਕੀਨੀ ਬਣਾਏਗੀ – ਸੀ.ਈ.ਓ. ਪੰਜਾਬ ਡਾ. ਐਸ. ਕਰੁਣਾ ਰਾਜੂ

POLLING STATIONS
GARUDA APP TO ENSURE ONLINE MAPPING OF ALL POLLING STATIONS
-ਕਮਿਸ਼ਨਰ ਵੱਲੋਂ ਮਿਸ਼ਨ ਮੋਡ ਅਭਿਆਨ ਰਾਹੀਂ ਅਗਲੇ ਤਿੰਨ ਦਿਨ੍ਹਾਂ ‘ਚ ਆਨਲਾਈਨ ਮੈਪਿੰਗ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ
– ਪੰਜਾਬ ‘ਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕੀਤੀ
-ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਅੱਜ ਲੁਧਿਆਣਾ ‘ਚ ਚੋਣ ਤਿਆਰੀ ਦੀ ਕੀਤੀ ਸਮੀਖਿਆ
– ਅਗਾਮੀ ਚੋਣਾਂ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ, ਆਰ.ਓਜ਼ ਨਾਲ ਕੀਤੀ ਮੀਟਿੰਗ
ਲੁਧਿਆਣਾ, 22 ਅਕਤੂਬਰ 2021

ਚੋਣਾਂ ਦੇ ਕੰਮ ਨੂੰ ਤੇਜ਼, ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਬੂਥ ਲੈਵਲ ਅਧਿਕਾਰੀਆਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਬਾਰੇ ਜਾਣੂੰ ਕਰਵਾਇਆ।

ਹੋਰ ਪੜ੍ਹੋ :-ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 5 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਪੀ.ਏ.ਯੂ. ਲੁਧਿਆਣਾ ਵਿਖੇ ਚੋਣ ਤਿਆਰੀ ਸਮੀਖਿਆ ਮੀਟਿੰਗ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਐਸ. ਕਰੁਣਾ ਰਾਜੂ ਨੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਭੁੱਲਰ ਦੇ ਨਾਲ ਕਿਹਾ ਕਿ ਇਸ ਐਪ ਰਾਹੀਂ ਬੀ.ਐਲ.ਓ ਆਪਣੇ ਰਜਿਸਟਰਡ ਮੋਬਾਇਲ ਨੰਬਰਾਂ ਰਾਹੀਂ ਪੋਲਿੰਗ ਸਟੇਸ਼ਨਾਂ ਦੀਆਂ ਫੋਟੋਆਂ ਅਤੇ ਸਥਾਨ ਦੀ ਜਾਣਕਾਰੀ ਅਪਲੋਡ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਐਪ ਮੈਨੂਅਲ ਤੌਰ ‘ਤੇ ਕਾਗਜ਼ੀ ਕੰਮਾਂ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਹੁਣ ਬੀ.ਐਲ.ਓਜ਼ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਕੱਟਣ ਜਾਂ ਪਤੇ ਵਿੱਚ ਸੋਧ ਕਰਨ ਸਕਣਗੇ।

ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਵਿੱਚ ਪਖਾਨੇ, ਵ੍ਹੀਲਚੇਅਰ, ਪੀਣ ਵਾਲਾ ਪਾਣੀ, ਬਿਜਲੀ, ਸ਼ੈੱਡ, ਕੁਰਸੀਆਂ, ਦਿਵਿਆਂਗਾਂ ਲਈ ਰੈਂਪ ਸਮੇਤ ਸਹੂਲਤਾਂ ਦੇ ਵੇਰਵੇ ਵੀ ਸ਼ਾਮਲ ਕੀਤੇ ਜਾਣਗੇ ਜੋਕਿ ਆਨਲਾਈਨ ਵੀ ਚੈਕ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਵਿੱਚ, ਈ.ਸੀ.ਆਈ. ਮਿਸ਼ਨ ਮੋਡ ਅਭਿਆਨ ਚਲਾ ਕੇ ਲੁਧਿਆਣਾ ਵਿੱਚ ਸਾਰੀ ਪ੍ਰਕਿਰਿਆ ਪੂਰੀ ਕਰ ਲਵੇਗਾ।

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ।

ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਆਗਾਮੀ ਚੋਣਾਂ ਲਈ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ।

ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਵੇ, ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੋਟਰਾਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਤ ਕਰਨ ਦੇ ਨਾਲ-ਨਾਲ ਅਕਾਲ ਚਲਾਣਾ ਕਰ ਚੁੱਕੇ ਵੋਟਰਾਂ ਤੇ ਤਰਕਪੂਰਨ ਗਲਤੀਆਂ ਨੂੰ ਸੂਚੀ ਵਿੱਚੋਂ ਕੱਢਣ ਦੇ ਨਾਲ-ਨਾਲ ਸਵੀਪ ਅਭਿਆਨ ਤਹਿਤ ਆਪਣੇ ਖੇਤਰਾਂ ਵਿੱਚ ਵਿਆਪਕ ਜਾਗਰੂਕਤਾ ਗਤੀਵਿਧੀਆਂ ਵੀ ਚਲਾਉਣ।

ਡਾ. ਕਰੁਣਾ ਰਾਜੂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਬਾਰੇ ਵਿਸਥਾਰਤ ਗੱਲਬਾਤ ਕੀਤੀ।

ਉਨ੍ਹਾਂ 30 ਸਤੰਬਰ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਚੱਲ ਰਹੀਆਂ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਏ.ਸੀ.ਏ. ਗਲਾਡਾ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ.ਸਕਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾੳਂੁ) ਡਾ. ਨਯਨ ਜੱਸਲ, ਐਸ.ਡੀ.ਐਮਜ਼ ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਡਾ. ਵਨੀਤ ਕੁਮਾਰ, ਸ੍ਰੀ ਜਗਦੀਪ ਸਹਿਗਲ, ਸ੍ਰੀ ਵਿਕਾਸ ਹੀਰਾ, ਹਿਮਾਂਸ਼ੂ ਗੁਪਤਾ, ਮਨਜੀਤ ਕੌਰ, ਸਕੱਤਰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਪੂਨਮਪ੍ਰੀਤ ਕੌਰ, ਅੰਕੁਰ ਮਹਿੰਦਰੂ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਤੇ ਹੋਰ ਹਾਜ਼ਰ ਸਨ।

Spread the love