ਜ਼ਿਲ੍ਹੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਸਬੰਧੀ ਸਮੂਹ ਗਰਾਮ ਸਭਾਵਾਂ ਦੇ ਆਮ ਇਜਲਾਸ 1 ਤੋਂ 31 ਦਸਬੰਰ ਤੱਕ : ਅਵਨੀਤ ਕੌਰ

news makahni
news makhani

ਡੀ.ਸੀ. ਵੱਲੋਂ ਇਨ੍ਹਾਂ ਆਮ ਇਜਲਾਸਾਂ ਨੂੰ ਸਫਲਤਾਪੂਰਵਕ ਆਯੋਜਿਤ ਕੀਤੇ ਜਾਣ ਸਬੰਧੀ ਕੀਤੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਮੀਟਿੰਗ

ਐਸ.ਏ.ਐਸ ਨਗਰ 30 ਨਵੰਬਰ :- 

ਜਿਲ੍ਹਾ ਐਸ.ਏ.ਐਸ ਨਗਰ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ 1 ਤੋਂ 31 ਦਸੰਬਰ 2022 ਤੱਕ (ਸਾਉਣੀ) ਗਰਾਮ ਸਭਾਵਾਂ ਦੀਆਂ ਮੀਟਿੰਗਾਂ/ਆਮ ਇਜਲਾਸ ਆਯੋਜਿਤ ਕੀਤੇ ਜਾਣਗੇ । ਇਨ੍ਹਾਂ ਸਭਾਵਾਂ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਸਬੰਧੀ ਫੈਸਲੇ ਲਏ ਜਾਣਗੇ ਅਤੇ ਪੰਚਾਇਤ ਦੇ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਵਿਕਾਸ ਪ੍ਰੋਗਰਾਮਾਂ ਦੀ ਸਲਾਨਾ ਯੋਜਨਾ ਪਾਸ ਕੀਤੀ ਜਾਵੇਗੀ ।

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਅਵਨੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਗ੍ਰਰਾਮ ਪੰਚਾਇਤਾ ਦੀ ਮੀਟਿੰਗਾਂ ਵਿੱਚ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜ਼ਾਇਜਾ ਲਿਆ ਗਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਮ ਇਜਲਾਸ ਕਰਵਾਉਣ ਲਈ ਪਿੰਡ ਵਾਰ ਸ਼ਡਿਊਲ ਤਿਆਰ ਕਰ ਲਿਆ ਜਾਵੇ ਅਤੇ ਸਾਰੇ ਵਿਭਾਗ ਉਸ ਅਨੁਸਾਰ ਆਪਣੇ ਆਪਣੇ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਸਾਰੀਆਂ ਗਰਾਮ ਸਭਾ ਦੀਆਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਪੇਸ਼ ਆਉਦੀਆਂ ਸਮੱਸਿਆਵਾ ਦਾ ਸਮਾਧਾਨ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਲੈ ਸਕਣ ਅਤੇ ਆਪਣੇ ਗਰਾਮ ਪੰਚਾਇਤ ਦੇ ਵਿਕਾਸ ਵਿੱਚ ਆਪਣਾ ਭਰਪੂਰ ਯੋਗਦਾਨ ਦੇ ਸਕਣ । ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਗਰਾਮ ਸਭਾਵਾਂ ਦੇ ਆਮ ਇਜਲਾਸ ਦੀਆਂ ਤਰੀਕਾਂ ਸਬੰਧੀ ਅਗਾਊਂ ਸੂਚਨਾਂ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਸ਼ਮੂਲੀਅਤ ਕਰ ਸਕਣ ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰ ਪਾਲ ਸਿੰਘ, ਸਕੱਤਰ ਜਿਲ੍ਹਾ ਪ੍ਰੀਸ਼ਦ ਸ੍ਰੀ ਰਣਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਖਰੜ ਸ੍ਰੀ ਰਵਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ  ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਅਤੇ ਹੋਰ ਵਿਭਾਗਾ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ ।

 

ਹੋਰ ਪੜ੍ਹੋ :- ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ਮੁੱਖਿਆਂ ਦੀ ਹੋਈ ਪਲੇਠੀ ਮੀਟਿੰਗ

Spread the love