ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾ ਨੇ ਵਿਧਾਨ ਸਭਾ ਚੋਣਾਂ-2022 ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ
ਨਿਰਪੱਖ ਤੇ ਨਿਆਂਪੂਰਣ ਢੰਗ ਨਾਲ ਚੋਣਾਂ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇ: ਜਨਰਲ ਆਬਜ਼ਰਵਰ
ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਏ ਜਾ ਰਹੇ ਨਾਕਿਆਂ ਤੇ ਹਰ ਵਾਹਨ ਦੀ ਚੈਕਿੰਗ ਕੀਤੀ ਜਾਵੇ: ਵਰੁਣ ਕਪੂਰ
ਐਸ ਏ ਐਸ ਨਗਰ 3 ਫਰਵਰੀ 2022
ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ, ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼, ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ , ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਆਈ.ਆਰ.ਐਸ ਸ੍ਰੀ ਜਨਾਰਧਨ ਸਨਾਥਨ ਖਰਚਾ ਅਬਜ਼ਰਵਰ ਨੇ ਵਿਧਾਨ ਸਭਾ ਚੋਣਾਂ-2022 ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਕਮੇਟੀ ਰੂਮ ਵਿੱਚ ਉਚ ਪੱਧਰੀ ਮੀਟਿੰਗ ਕੀਤੀ ਗਈ।
ਜਨਰਲ ਆਬਜ਼ਰਵਰਾਂ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਵਿਖੇ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ  ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਮੀਟਿੰਗ ਵਿੱਚ ਹਾਜ਼ਿਰ ਰਿਟਰਨਿੰਗ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਦਿਵਿਆਂਗਜਨਾਂ ਅਤੇ 80 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਨੂੰ ਵੋਟ ਪਾਉਣ ਸਬੰਧੀ ਪ੍ਰਬੰਧ ਹਰ ਪੱਧਰ ਤੇ ਮੁਕੰਮਲ ਹੋਣ। ਉਨ੍ਹਾਂ ਵਲੋਂ ਸੰਜੀਦਾ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਵੀ ਲਈ ਗਈ ਅਤੇ ਚੋਣਾਂ ਲਈ ਡਿਊਟੀ ਉਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਵਿਡ ਵੈਕਸੀਨੇਸ਼ਨ ਦੇ ਆਂਕੜਿਆ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਜਨਰਲ ਆਬਜ਼ਰਵਰ ਵਲੋਂ ਈ.ਵੀ.ਐਮ ਮਸ਼ੀਨਾਂ ਦੇ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਜਿਨ੍ਹਾਂ ਵਾਹਨਾਂ ਵਿੱਚ ਈ.ਵੀ.ਐਮ ਮਸ਼ੀਨਾਂ ਨੂੰ ਲਿਆਇਆ ਜਾਣਾ ਹੈ ਉਨ੍ਹਾਂ ਵਿੱਚ ਜੀ.ਪੀ.ਐਸ ਸਿਸਟਮ ਦੀ ਸੁਵਿਧਾ ਪਹਿਲਾਂ ਹੀ ਯਕੀਨੀ ਕਰਨ ਲਈ ਕਿਹਾ।
 
ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਰਾਜਨਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਇਹ ਯਕੀਨੀ ਕੀਤਾ ਜਾਵੇ ਕਿ ਵਿਗਿਆਪਨਾਂ/ਬੈਨਰ/ਪੈਮਫਲੈਟ ਆਦਿ ਸਬੰਧੀ ਪੂਰਵ ਪ੍ਰਵਾਨਗੀ ਮੀਡਿਆ ਸਰਟੀਫਿਕੇਸ਼ਨ ਅਤੇ ਮੀਡਿਆ ਮੋਨੀਟਰਿੰਗ ਕਮੇਟੀ ਵਲੋਂ ਯਕੀਨੀ ਤੌਰ ਤੇ ਲਈ ਜਾਵੇ।
 
ਉਨ੍ਹਾਂ ਸੀ-ਵੀਜ਼ਲ ਐਪ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਡਿਸਪੋਜ ਕਰਨ ਲਈ ਵੀ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦਿੱਤੀ।
ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਚੋਣਾਂ ਦੌਰਾਨ ਹਰ ਪੱਧਰ ਤੇ ਅਮਨ ਅਤੇ ਸ਼ਾਂਤੀ ਬਰਕਾਰ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਅੰਤਰਰਾਜੀ ਨਾਕਿਆਂ ਉਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਹਰ ਵਾਹਨ ਦੀ ਚੈਕਿੰਗ ਬਾਰੀਕੀ ਨਾਲ ਕੀਤੀ ਜਾਵੇ। ਉਨ੍ਹਾਂ ਵਲੋਂ ਪਿਛਲੇ 6 ਮਹੀਨਿਆਂ ਦੌਰਾਨ ਆਰਮ ਐਕਟ ਅਤੇ ਐਨ.ਡੀ.ਸੀ.ਪੀ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਮੁਲਜ਼ਿਮਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਮੌਜੂਦਾ ਸਮੇਂ ਦੀਆਂ ਗਤੀਵਿਧੀਆ ਉਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਗਈ। 
 
ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਕਾਲੀਆ , ਐਸ.ਐਸ.ਪੀ ਹਰਜੀਤ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ, ਸਮੂਹ ਰਿਟਰਨਿੰਗ ਅਫਸਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਿਰ ਸਨ।
Spread the love