ਜਨਰਲ ਨਿਗਰਾਨਾਂ ਅਤੇ ਜ਼ਿਲਾ ਚੋਣ ਅਫਸਰ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ

MUSCAT SHERA
ਜਨਰਲ ਨਿਗਰਾਨਾਂ ਅਤੇ ਜ਼ਿਲਾ ਚੋਣ ਅਫਸਰ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ
ਜ਼ਿਲਾ ਚੋਣ ਅਫਸਰ ਵੱਲੋਂ ਜ਼ਿਲਾ ਵਾਸੀਆਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ 
ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ ਕੀਤੀ ਗਈ ਤਿਆਰ 
ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨ ‘ਤੇ ਕਤਾਰ ‘ਚ ਖੜ੍ਹੇ ਲੋਕਾਂ ਦੀ ਗਿਣਤੀ ਮੋਬਾਇਲ ਐਪ ਜ਼ਰੀਏ ਕੀਤੀ ਜਾ ਸਕਦੀ ਹੈ ਹਾਸਿਲ 
ਐਸ.ਏ.ਐਸ. ਨਗਰ 11 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨਾਂ ਦੀ ਵੋਟ ਦੀ ਅਹਿਮੀਅਤ ਬਾਰੇ  ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਐਸ.ਏ.ਨਗਰ ਵੱਲੋ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਹੈ। ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਿਆਂ 52-ਖਰੜ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ , 53-ਐਸ.ਏ.ਐਸ. ਨਗਰ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼ ਅਤੇ 112-ਡੇਰਾਬੱਸੀ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ, ਖਰਚਾ ਅਬਜ਼ਰਵਰ  ਆਈ.ਆਰ.ਐਸ ਸ੍ਰੀ ਜਨਾਰਧਨ ਸਨਾਥਨ ਤੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ  ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਗਿਆ। 
ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਕਿਹਾ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਹ ਖਾਸ ਤੌਰ ’ਤੇ ਨੌਜਵਾਨਾਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।
ਸ਼ੇਰਾ ਲਾਂਚ ਕਰਨ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸ਼ਨ ਵੱਲੋਂ ਇੱਕ ਮੋਬਾਇਲ ਐਪ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ(Queue Management App) ਵੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਹਰ ਘੰਟੇ ਹਰੇਕ ਪੋਲਿੰਗ ਸਟੇਸ਼ਨ ਤੇ ਕਤਾਰ ਵਿੱਚ ਖੜੇ ਲੋਕਾਂ ਦੀ ਸਹੀ ਜਾਣਕਾਰੀ ਬੀ.ਐਲ.ਓਜ਼ ਵੱਲੋਂ ਫੋਟੋ ਰਾਹੀਂ ਲਗਾਤਾਰ ਅਪਡੇਟ ਕੀਤੀ ਜਾਵੇਗੀ ਅਤੇ ਇਸ ਐਪ ਜ਼ਰੀਏ ਕੋਈ ਵੀ ਵੋਟ ਪਾਉਣ ਵਾਲਾ ਵਿਅਕਤੀ ਪੋਲਿੰਗ ਵਾਲੇ ਦਿਨ ਕਿਸੇ ਪੋਲਿੰਗ ਸਟੇਸ਼ਨ ‘ਤੇ ਕਤਾਰ ‘ਚ ਖੜ੍ਹੇ ਲੋਕਾਂ ਦੀ ਗਿਣਤੀ ਜਾਣ ਸਕੇਗਾ ਅਤੇ ਅਸਾਨੀ ਨਾਲ ਆਪਣਾ ਸਮੇ ਦੀ ਅਹਿਮੀਅਤ ਨਾਲ ਪੋਲ ਕਰ ਸਕੇਗਾ।
ਇਸ ਮੌਕੇ ਸਵੀਪ ਪ੍ਰੋਗਰਾਮ ਜ਼ਰੀਏ ਵੋਟਾ ਪਾਉਣ ਸਬੰਧੀ ਵੱਖ ਵੱਖ ਪ੍ਰੋਗਰਾਮ ਸਵੀਪ ਐਨਥਮ ਸਰਕਾਰੀ ਸਕੂਲ ਕੰਨਿਆ ਸੋਹਾਣਾ ਵੱਲੋਂ, ਫਲੈਸ਼ ਮੋਬ ਡਾਂਸ ਚੰਡੀਗੜ੍ਹ ਗਰੁੱਪ ਆਫ ਕਾਲਜ਼ਸ ਲਾਡਰਾਂ ਵੱਲੋਂ, ਜਾਗੋ ਪ੍ਰੋਗਰਾਮ ਸਰਕਾਰੀ ਸਕੂਲ ਕੰਨਿਆ ਸੋਹਾਣਾ ਵੱਲੋਂ ਪੇਸ਼ ਕਰ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਉਨਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਜ਼ਿਲੇ ’ਚ ਜਾਰੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਹ ਆਪਣੀ ਵੋਟ ਜ਼ਰੂਰ ਪਾਉਣ ਤਾਂ ਜੋ ਜ਼ਿਲੇ ਵਿੱਚ 100 ਫੀਸਦੀ ਵੋਟਿੰਗ ਹੋ ਸਕੇ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਆਖੀਰ ਵਿੱਚ ਜ਼ਿਲ੍ਹਾ ਚੋਣ ਅਫਸਰ, ਸਮੂਹ ਚੋਣ ਅਬਜ਼ਰਵਰਾਂ ਦੀ ਸ਼ਾਮੂਲੀਅਤ ਵਿੱਚ ਸਮਾਗਮ ਵਿੱਚ ਸ਼ਾਮਿਲ ਵਿਅਕਤੀਆਂ ਵੱਲੋਂ ਚੋਣ ਪ੍ਰਣ ਵੀ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿੰਮਾਸ਼ੂ ਅਗਰਵਾਲ ਅਤੇ ਚੋਣ ਵਿਭਾਗ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।
Spread the love