ਜ਼ਿਲ੍ਹੇ ਭਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਹੋਵੇਗੀ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

ਬਰਨਾਲਾ, 18 ਫਰਵਰੀ 2022

20 ਫਰਵਰੀ, 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ।

ਹੋਰ ਪੜ੍ਹੋ :-ਜਰਨਲ ਆਬਜ਼ਰਵਰ ਨੇ ਆਰ.ਓਜ਼. ਦੇ ਵੋਟਰ ਰਜਿਸਟਰ ਤੇ ਹੋਰ ਦਸਤਾਵੇਜਾਂ ਦੀ ਪੜਤਾਲ ਕੀਤੀ

ਉਨ੍ਹਾਂ ਦੱਸਿਆ ਕਿ ਇਹ ਛੁੱਟੀ ਨੈਗੋਟੇਬਲ ਇਨਸਟਰੂਮੈਂਟਸ ਐਕਟ 1881 ਦੀ ਧਾਰਾ 25, ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਦੀ ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।

Spread the love