ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਸਮਰਾਲਾ ਦੇ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ

Deputy Commissioner Ludhiana Mrs. Surbhi Malik
ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਸਮਰਾਲਾ ਦੇ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ
ਗਊਧਨ ਦੇ ਰਹਿਣ-ਸਹਿਣ ਸਬੰਧੀ ਕੀਤੇ ਜਾ ਰਹੇ ਕਾਰਜ਼ਾਂ ਦੀ ਵੀ ਕੀਤੀ ਸਮੀਖਿਆ
ਸਮਰਾਲਾ/ਲੁਧਿਆਣਾ, 24 ਮਈ 2022
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਬੀਤੀ ਸ਼ਾਮ ਤਹਿਸੀਲ ਸਮਰਾਲਾ ਦੇ ਪਿੰਡ ਬੁਰਜ਼ ਪਵਾਤ ਦੀ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਗਊਧਨ ਦੇ ਰਹਿਣ-ਸਹਿਣ ਸਬੰਧੀ ਕੀਤੇ ਜਾ ਰਹੇ ਕਾਰਜ਼ਾਂ ਦੀ ਸਮੀਖਿਆ ਵੀ ਕੀਤੀ ਗਈ।

ਹੋਰ ਪੜ੍ਹੋ :-ਨਮ ਅੱਖਾਂ ਨਾਲ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਅੰਤਿਮ ਵਿਦਾਈ

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਸ਼ਹਿਰ ਵਿੱਚੁ ਘੁੰਮ ਰੇਹ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਂਦਾ ਹੈ ਜ਼ਿਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਆਦਿ ਦਾ ਖਰਚਾ ਵੀ ਪ੍ਰਸ਼ਾਸ਼ਨ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗਊਧਨ ਦੀ ਦਿਨੋ-ਦਿਨ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਗਊਸ਼ਾਲਾ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੀਆਂ ਜਰੂਰਤਾਂ ਅਨੁਸਾਰ ਗਊਧਨ ਦੀ ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾ ਤਹਿਤ ਇੱਕ ਨਵੀਂ ਸੈੱਡ, ਬਾਇਓ ਗੈਸ ਪਲਾਂਟ, ਪਾਣੀ ਦੀ ਵਿਵਸਥਾ, ਗਊਧਨ ਲਈ ਚਾਰਾ ਆਦਿ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇੱਕ ਨਵੀਂ ਸੈੱਡ ਅਤੇ ਬਾਇਓ ਗੈਸ ਪਲਾਂਟ ਸਥਾਪਤ ਕਰਨ ਲਈ ਡਰਾਇੰਗ ਅਤੇ ਇਸ ‘ਤੇ ਆਉਣ ਵਾਲੇ ਅਨੁਮਾਨਿਤ ਖਰਚੇ ਦਾ ਬਿਓਰਾ ਤਿਆਰ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਊਧਨ ਲਈ ਵੱਧ ਤੋਂ ਵੱਧ ਤੂੜੀ ਦਾ ਦਾਨ ਕਰਨ ਲਈ ਅੱਗੇ ਆਉਣ।

Spread the love