ਫ਼ਾਜ਼ਿਲਕਾ, 11 ਅਪ੍ਰੈਲ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਹਾਈ ਸਕੁਲ ਇਸਲਾਮਵਾਲਾ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :-ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਬੰਧ – ਧਾਲੀਵਾਲ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ੍ਰੀ ਵਿਜੈਪਾਲ ਅਤੇ ਜ਼ਿਲ੍ਹਾ ਰੋਜ਼ਗਾਰ ਅਫਸ਼ਰ ਸ੍ਰੀ ਕ੍ਰਿਸ਼ਨ ਲਾਲ ਨੇ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਇਸਲਾਮਵਾਲਾ ਦੇ ਵਿਦਿਆਰਥੀਆਂ ਨੂੰ ਸਾਧਾਰਨ ਗਿਆਨ ਦੇ ਨਾਲ-ਨਾਲ ਦਸਵੀਂ ਤੇ ਬਾਰਵੀਂ ਤੋਂ ਬਾਅਦ ਉਚੇਰੀ ਸਿਖਿਆ ਹਾਸਲ ਕਰਨ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਸਫਲ ਹੋਣ ਲਈ ਚੰਗੇ ਨਾਗਰਿਕ ਬਣਨ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੇ ਹਾਣੀ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜੋਕਾ ਯੁੱਕ ਵਿਗਿਆਨ ਦਾ ਯੁਗ ਹੈ। ਆਪਣੇ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਇਕ ਪੱਕਾ ਨਿਸ਼ਚਾ ਕਰਨਾ ਚਾਹੀਦਾ ਹੈ ਕਿ ਅਸੀਂ ਕਿਸ ਤਰ੍ਹਾਂ ਦੀ ਪ੍ਰਾਪਤੀ ਕਰਨੀ ਹੈ। ਉਨ੍ਹਾਂ ਬੱਚਿਆਂ ਨੂੰ ਪਾਣੀ ਬਚਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੇ ਇਸ ਤੋਂ ਦੂਰ ਰਹਿਣ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਸ਼ੋਸ਼ਲ ਮੀਡੀਆ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਆਪਣੀ ਜ਼ਿੰਦਗੀ ਵਿੱਚ ਅਖਬਾਰਾਂ ਪੜ੍ਹਨ ਅਤੇ ਨਿਊਜ਼ ਦੇਖਣ ਦੀ ਆਦਤ ਪਾਉਣ ਬਾਰੇ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਸਰਕਾਰੀ ਹਾਈ ਸਕੂਲ ਦੇ ਅਧਿਆਪਕ ਸ੍ਰੀ ਹਰਭਗਵਾਨ ਸਿੰਘ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।