ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੌਮੀ ਵੋਟਰ ਦਿਵਸ ‘ਤੇ ਵੈਬਿਨਾਰ ਦਾ ਆਯੋਜਨ

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੌਮੀ ਵੋਟਰ ਦਿਵਸ 'ਤੇ ਵੈਬਿਨਾਰ ਦਾ ਆਯੋਜਨ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੌਮੀ ਵੋਟਰ ਦਿਵਸ 'ਤੇ ਵੈਬਿਨਾਰ ਦਾ ਆਯੋਜਨ
ਵਰਚੁਅਲੀ ਆਨਲਾਈਨ ਮਾਧਿਅਮ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਕੌਮੀ ਸੈਰ ਸਪਾਟਾ ਦਿਵਸ ਵੀ ਮਨਾਇਆ ਗਿਆ

ਅੰਮ੍ਰਿਤਸਰ, 25 ਜਨਵਰੀ 2022

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੌਮੀ ਵੋਟਰ ਦਿਵਸ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਰੇ ਹੀ ਪ੍ਰਤੀਭਾਗੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਵੋਟ ਦੇ ਕੀਮਤੀ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਵੋਟ ਦਾ ਅਧਿਕਾਰ ਸਧਾਰਨ ਅਧਿਕਾਰ ਨਹੀਂ ਹੈ। ਵਿਸ਼ਵ ਭਰ ਦੇ ਲੋਕਾਂ ਨੇ ਇਸ ਨੂੰ ਹਾਸਲ ਕਰਨ ਲਈ ਸੰਘਰਸ਼ ਕੀਤਾ ਹੈ। ਸਾਡੇ ਸੰਵਿਧਾਨ ਨੇ ਹਰ ਨਾਗਰਿਕ ਨੂੰ ਵੋਟ ਦਾ ਬਰਾਬਰ ਅਧਿਕਾਰ ਦਿੱਤਾ ਹੈ। ਇਸ ਲਈ ਅਸੀਂ ਆਪਣੇ ਸੰਵਿਧਾਨ ਦੇ ਘਾੜਿਆਂ ਪ੍ਰਤੀ ਕਰਜ਼ਦਾਰ ਹਾਂ।

ਹੋਰ ਪੜ੍ਹੋ :-ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

ਇਸ ਮੌਕੇ ਬੋਲਦਿਆਂ ਸਵੀਪ ਕੁਆਰਡੀਨੇਟਰ ਸਿਦਧਾਰਥ ਚੰਦਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੇ ਵੋਟ ਦੇ ਅਧਿਕਾਰ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਹੈ । ਇਸ ਲਈ ਇਹ ਸਾਡੇ ਸਾਰਿਆਂ ਦੀ ਜਿ਼ੰਮੇਵਾਰੀ ਹੈਵਿਸ਼ੇ਼ਸ਼ ਕਰਕੇ ਨੌਜਵਾਨਾਂ ਦੀਜਿਹਨਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਹੱਕ ਮਿਲਿਆ ਹੈਉਹ ਆਪਣੇ ਅਧਿਕਾਰ ਦੀ ਬੇਹੱਦ ਇਮਾਨਦਾਰੀ ਨਾਲ ਵਰਤੋਂ ਕਰਨ ਅਤੇ ਦੂਸਰਿਆਂ ਨੂੰ ਅਜਿਹਾ ਕਰਨ ਲਈ ਪ੍ਰੇਰਿਤ ਕਰਨ। ਉੱਥੇ ਹੀ ਸਵੀਪ ਕਮੇਟੀ ਦੇ ਮੈਂਬਰ ਮੋਹਿਤ ਸ਼ਰਮਾ ਨੇ ਕਿਹਾ ਕਿ ਭਾਰਤੀ ਚੋਣਾਂ ਗੁੰਝਲਦਾਰ ਹੋਣ ਦੇ ਬਾਵਜੂਦ ਵੀ ਬਹੁਤ ਹੀ ਸਲੀਕੇ ਨਾਲ ਅਤੇ ਸੂਚੀ ਅਨੁਸਾਰ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਵਿਸ਼ੇਸ਼ ਕਰਕੇ ਮਹਿਲਾ ਵੋਟਰਾਂਦਿਵਆਂਗਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਮੋਹਰੀ ਹੋ ਕੇ ਵੋਟਿੰਗ ਕਰਨ ਦੀ ਅਪੀਲ ਕੀਤੀ।

ਉੱਥੇ ਹੀ 25 ਜਨਵਰੀ ਨੂੰ ਹੀ ਕੌਮੀ ਸੈਰ ਸਪਾਟਾ ਦਿਵਸ ਹੋਣ ਕਰਕੇ ਲੋਕਾਂ ਨੂੰ ਦੇਸ਼ ਅੰਦਰ ਸੈਰ ਸਪਾਟੇ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲਾ ਸੈਰ ਸਪਾਟਾ ਅਫ਼ਸਰ ਗੁਰਸ਼ਰਣ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਕਈ ਅਜਿਹੀਆਂ ਥਾਵਾਂ ਹਨਜਿਨ੍ਹਾਂ ਨੂੰ ਕੌਮਾਂਤਰੀ ਧਰੋਹਰਾਂ ਦੀ ਸੂਚੀ ਚ ਸ਼ਾਮਿਲ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਧਾਰਮਿਕ ਤੇ ਸੈਰ ਸਪਾਟੇ ਦੇ ਮੱਦੇਨਜ਼ਰ ਕਈ ਅਜਿਹੀਆਂ ਥਾਵਾਂ ਹਨਜਿੱਥੇ ਦੇਸ਼ਵਾਸੀਆਂ ਨੂੰ ਜ਼ਰੂਰ ਆਉਣਾ ਚਾਹੀਦਾ ਹੈ।

ਵੈਬਿਨਾਰ ਵਿੱਚ ਸੰਬੋਧਨ ਕਰਦਿਆਂ ਮੰਤਰਾਲੇ ਦੇ ਅਸਿਸਟੈਂਟ ਡਾਇਰੈਕਟਰ ਬਲਜੀਤ ਸਿੰਘ ਨੇ ਸਾਰੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਤਰਾਲੇ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਜਾਵੇਗਾਜਿਸ ਨਾਲ ਜ਼ਮੀਨੀ ਪੱਧਰ ਤੇ ਲੋਕ ਜਾਗਰੂਕ ਹੋ ਸਕਣ।

Spread the love