ਕਿਸਾਨੀ ਸ਼ੰਘਰਸ਼ `ਚ ਜਾਨ ਗਵਾਉਣ ਵਾਲੇ ਜ਼ਿਲ੍ਹੇ ਦੇ  ਕਿਸਾਨ ਦੇ ਵਾਰਸ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀ: ਵਿਧਾਇਕ ਘੁਬਾਇਆ

GHUBAYA
ਕਿਸਾਨੀ ਸ਼ੰਘਰਸ਼ `ਚ ਜਾਨ ਗਵਾਉਣ ਵਾਲੇ ਜ਼ਿਲ੍ਹੇ ਦੇ  ਕਿਸਾਨ ਦੇ ਵਾਰਸ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀ: ਵਿਧਾਇਕ ਘੁਬਾਇਆ
ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ `ਚ ਮ੍ਰਿਤਕਾਂ ਦੇ ਬਲੀਦਾਨ ਦਾ ਸਤਿਕਾਰ ਕੀਤਾ
ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਖੜ੍ਹੀ

ਫਾਜ਼ਿਲਕਾ,23 ਨਵੰਬਰ 2021

ਖੇਤੀਬਾੜੀ ਸਬੰਧੀਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ `ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨਵਾ ਮੁੰਬੇ ਕੇ ਦੇ ਸ਼ਹੀਦ ਹੋਏ ਕਿਸਾਨ ਭਜਨ ਸਿੰਘ ਦੇ ਪੁੱਤਰ ਕੁਲਵਿੰਦਰ ਸਿੰਘ ਨੂੰ  ਯੋਗਤਾ ਅਨੁਸਾਰ ਨੌਕਰੀ ਪ੍ਰਦਾਨ ਕੀਤੀ ਗਈ ਹੈ।ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਦਿੱਤੀ ਹੈ।

ਹੋਰ ਪੜ੍ਹੋ :-ਸਵੱਛ ਸਰਵੇਖਣ-2021 ਤਹਿਤ 25000 ਤੋਂ ਘੱਟ ਆਬਾਦੀ ਵਾਲੀ ਸ਼ੇ੍ਰਣੀ ਵਿੱਚ ਮੋਰਿੰਡਾ ਨੇ ਚੌਥਾ ਸਥਾਨ ਹਾਸਲ ਕੀਤਾ

ਵਿਧਾਇਕ ਘੁਬਾਇਆ ਨੇ ਦੱਸਿਆ ਕਿ ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਸਬੰਧਤ ਵਿਧਾਇਕਾਂ ਵੱਲੋਂ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਲਈ ਲੋੜੀਂਦੀ ਅਗਵਾਈ ਦੇਣ ਦੇ ਨਾਲ-ਨਾਲ ਪੈਰਵਾਈ ਵੀ ਕੀਤੀ ਗਈ, ਜਿਸ ਲਈ ਇਨ੍ਹਾਂ ਕਿਸਾਨਾਂ ਦੇ ਵਾਰਸਾਂ ਨੂੰ ਸਮੇਂ ਸਿਰ ਨਿਯੁਕਤੀ ਪੱਤਰ ਦਿੱਤੇ ਜਾਣੇ ਸੰਭਵ ਹੋਏ ਹਨ। ਇਸ ਦੌਰਾਨ ਨਵ-ਨਿਯੁਕਤ ਕਰਮਚਾਰੀ ਅਤੇ ਉਸ ਦੇ ਪਰਿਵਾਰ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੰਕਟ ਦੀ ਘੜੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਕਿਸਾਨੀ ਸੰਘਰਸ਼ `ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ  ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਪਰਿਵਾਰਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰੀ ਨੌਕਰੀ ਬੜੀ ਮਿਹਨਤ ਤੇ ਤਰੱਦਦ ਨਾਲ ਮਿਲਦੀ ਹੈ ਪਰੰਤੂ ਇਨ੍ਹਾਂ ਉਮੀਦਵਾਰਾਂ ਦੇ ਪਰਿਵਾਰਾਂ ਦਾ ਕਿਸਾਨੀ ਸੰਘਰਸ਼ ਲਈ ਬਲੀਦਾਨ ਵੀ ਕੋਈ ਘੱਟ ਨਹੀਂ ਹੈ, ਜਿਸ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਕਿਸਾਨਾਂ ਦੇ ਬਲੀਦਾਨ ਦਾ ਸਨਮਾਨ ਕੀਤਾ ਹੈ। ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

Spread the love