ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ

ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ
ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ
ਸਰਹੱਦੀ ਕਸਬੇ ਕਲਾਨੌਰ ਵਿਖੇ ਲੱਗਾ ਬਲਾਕ ਪੱਧਰੀ ਸਿਹਤ ਮੇਲਾ
ਕੱਲ ਮਿਤੀ 19 ਅਪਰੈਲ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੱਗੇਗਾ ਸਿਹਤ ਮੇਲਾ

ਕਲਾਨੌਰ (ਗੁਰਦਾਸਪੁਰ) , 18 ਅਪਰੈਲ 2022

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਵਿਜੈ ਸਿੰਗਲਾ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ  ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ ਬਲਾਕ ਪੱਧਰੀ ਸਿਹਤ ਮੇਲੇ ਦਾ ਰਸਮੀ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।

ਹੋਰ ਪੜ੍ਹੋ :-ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਨੇ ਕੀਤਾ ਮੰਡੀਆਂ ਦਾ ਦੌਰਾ

ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਿਹਤ ਮੇਲੇ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਭਾਰਤ ਭੂਸ਼ਣ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਪ੍ਰੋਗਰਾਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ  ਬਲਾਕ ਐਜੂਕੇਟਰ ਨਵੀਨ ਕਾਲੀਆ ਵੱਲੋੰ ਨਿਭਾਈ ਗਈ। ਇਸੇ ਤਰ੍ਹਾਂ ਕੱਲ 19 ਅਪਰੈਲ ਨੂੰ ਸੀਐਚਸੀ ਨੌਸ਼ਹਿਰਾ ਮੱਝਾ ਸਿੰਘ ਵਿਖੇ, 20 ਅਪਰੈਲ ਨੂੰ ਸੀਐਚਸੀ ਭਾਮ, 21 ਅਪਰੈਲ ਨੂੰ ਸੀਐਚਸੀ ਫਤਿਹਗੜ੍ਹ ਚੂੜੀਆਂ ਅਤੇ 22 ਅਪਰੈਲ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਸਿਹਤ ਮੇਲੇ ਲਗਾਏ ਜਾਣਗੇ।

ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਕਰਵਾਏ ਗਏ ਸਿਹਤ ਮੇਲੇ ਦੌਰਾਨ ਬਲੱਡ ਡੋਨੇਸ਼ਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਲਗਭਗ 25 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪਾ ਕੇ ਮੁੱਖ ਮਹਿਮਾਨ ਸ੍ਰੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ 500 ਤੋਂ ਵੱਧ ਵਿਅਕਤੀਆਂ ਦੀ ਗੈਰ ਸੰਚਾਰੀ ਰੋਗਾਂ ਸਬੰਧੀ ਜਾਂਚ ਕੀਤੀ ਗਈ।

ਇਸ ਮੌਕੇ ਸਿਹਤ ਮੇਲੇ ਦੌਰਾਨ ਪਹੁੰਚੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ  ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਬਹੁਤ ਜਲਦ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਕੇ ਪਿੰਡ ਪਿੰਡ ਸਿਹਤ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ। ਸ੍ਰੀ ਰੰਧਾਵਾ ਨੇ ਕਿਹਾ ਕਿ ਸਿਹਤ ਮੇਲੇ ਵਿਖੇ ਆਏ ਵੱਡੀ ਗਿਣਤੀ ਚ ਲੋਕਾਂ ਵੱਲੋਂ ਸਿਹਤ ਜਾਂਚ ਦੇ ਨਾਲ ਨਾਲ ਮੁਫ਼ਤ ਦਵਾਈਆਂ  ਪ੍ਰਾਪਤ ਕੀਤੀਆਂ।

ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਕਲਾਨੌਰ ਵਿਖੇ ਲਗਾਏ ਗਏ ਸਿਹਤ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਦੇ ਵਿੱਚ ਆਮ ਨਾਗਰਿਕਾਂ ਨੇ ਆ ਕੇ ਆਪਣੀ ਸਿਹਤ ਜਾਂਚ ਕਰਵਾਈ ਅਤੇ ਵਿਭਾਗ ਵੱਲੋਂ  ਮੁਫ਼ਤ ਲੈਬਾਰਟਰੀ ਟੈਸਟ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸਿਹਤ ਮੇਲੇ ਦੌਰਾਨ ਮੈਡੀਸਨ ਸਪੈਸ਼ਲਿਸਟ, ਜਨਾਨਾ ਰੋਗਾਂ ਦੇ ਮਾਹਿਰ ਸਰਜਰੀ ਦੇ ਮਾਹਿਰ ਡਾਕਟਰਾਂ, ਅੱਖਾਂ ਦੇ ਮਾਹਿਰਾਂ ਵੱਲੋਂ ਵੱਧ ਚੜ੍ਹ ਕੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਡਾ ਭਾਰਤ ਭੂਸ਼ਣ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ  ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਹੋਰਨਾਂ ਬਲਾਕਾਂ ਵਿੱਚ ਵੀ ਸਿਹਤ ਮੇਲੇ ਲਗਾ ਕੇ ਆਮ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆ।

ਸੀਨੀਅਰ ਮੈਡੀਕਲ ਅਫਸਰ ਡਾ ਅਠਵਾਲ ਨੇ ਕਿਹਾ ਕਿ ਸਿਹਤ ਮੇਲੇ ਦਾ ਮੁੱਖ ਮੰਤਵ ਆਮ ਨਾਗਰਿਕਾਂ ਨੂੰ ਉਨ੍ਹਾਂ ਦੀ ਚੰਗੀ ਨਰੋਈ ਸਿਹਤ ਪ੍ਰਤੀ  ਜਾਗਰੂਕ ਕਰਨ ਦੇ ਨਾਲ ਨਾਲ ਸਿਹਤ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਵਿਖੇ ਕਰਵਾਏ ਗਏ ਇਸ ਮੇਲੇ ਵਿੱਚ ਬਲਾਕ ਦੇ ਨਾਗਰਿਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਬਲਾਕ ਕਲਾਨੌਰ ਤੋਂ ਇਲਾਵਾ ਦੂਜੇ ਬਲਾਕਾਂ ਦੇ ਵੀ ਨੇੜਲੇ ਪਿੰਡਾਂ ਤੋਂ ਮਰੀਜ਼ਾਂ ਵੱਲੋਂ ਸਿਹਤ ਮੇਲੇ ਵਿੱਚ ਆ ਕੇ ਲਾਭ ਉਠਾਇਆ ਗਿਆ।

ਡਾ ਅਠਵਾਲ ਨੇ ਦੱਸਿਆ ਕਿ ਸਿਹਤ ਮੇਲੇ ਦੌਰਾਨ ਵੱਖ ਵੱਖ ਸਟਾਲ ਲਗਾ ਕੇ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੇਲੇ ਚ ਪਹੁੰਚੇ ਵਿਅਕਤੀਆਂ ਦੀ ਗੈਰ ਸੰਚਾਰੀ ਰੋਗਾਂ ਦੀ ਜਾਂਚ ਕਰਨ ਦੇ ਨਾਲ ਨਾਲ ਆਯੁਰਵੈਦਿਕ ਅਤੇ ਹੋਮਿਓਪੈਥੀ  ਮਾਹਿਰਾਂ ਵੱਲੋਂ  ਵੱਡੀ ਗਿਣਤੀ ਚ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਡਾ ਅਠਵਾਲ ਨੇ ਦੱਸਿਆ ਕਿ ਸਕੂਲੀ  ਵਿਦਿਆਰਥੀਆਂ ਦੇ ਲਈ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਵੀ ਸਟਾਲ ਲਗਾ ਕੇ ਪਹੁੰਚੇ ਵਿਅਕਤੀਆਂ ਨੂੰ ਜਾਗਰੂਕ ਕੀਤਾ ਗਿਆ। ਡਾ ਅਠਵਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਵਿਅਕਤੀਆਂ  ਦੇ ਮੁਫਤ ਇਲਾਜ ਦੇ ਕਾਰਡ ਵੀ ਮੌਕੇ ਤੇ ਹੀ ਬਣਾਏ ਗਏ ।

ਇਸ ਮੌਕੇ ਮਾਸਟਰ ਦਲਜੀਤ ਸਿੰਘ ਨਵਪ੍ਰੀਤ ਸਿੰਘ ਬਲਾਕ ਇੰਚਾਰਜ ਬਲਾਕ ਮੀਡੀਆ ਅਡਵਾਈਜ਼ਰ ਚੰਚਲ ਕੁਮਾਰ  ਡਾ ਸੁਰੇਸ਼ ਕੁਮਾਰ ਡਾ ਸੁਖਦੀਪ ਸਿੰਘ ਡਾ ਕੁਲਦੀਪ ਸਿੰਘ ਡਾ ਸ਼ਵੇਤਾ ਡਾ ਰਮਨ ਡਾ ਰਿਚਾ, ਬਲਾਕ ਐਜੂਕੇਟਰ ਨਵੀਨ ਕਾਲੀਆ ਸਿਹਤ ਇੰਸਪੈਕਟਰ ਦਿਲਬਾਗ ਸਿੰਘ ਗੁਰਪ੍ਰੀਤਪਾਲ  ਸੁਖਦੀਪ ਸਿੰਘ ਫਾਰਮੇਸੀ ਅਫਸਰ ਪ੍ਰਭਜੀਤ ਸਿੰਘ ਰਣਬੀਰ ਸਿੰਘ ਪੁਨੀਤ ਕੁਮਾਰ ਗੁਰਮੇਜ ਸਿੰਘ ਸਾਹਿਲ ਕੁਮਾਰ ਆਦਿ ਮੌਜੂਦ ਰਹੇ ।

Spread the love