ਪਟਿਆਲਾ, 25 ਜਨਵਰੀ 2022
ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਵਿਖੇ ਵਿਧਾਨ ਸਭਾ ਹਲਕਾ ਸਨੌਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਹ ਸਮਾਗਮ ਸਮੂਹ ਸੈਕਟਰ ਅਫ਼ਸਰਾਂ ਅਤੇ ਸਟਾਫ਼ ਮੈਂਬਰਾਂ ਨੂੰ ਭਾਰਤ ਦੀ ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ।
ਹੋਰ ਪੜ੍ਹੋ :-ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਖੇ ਮਨਾਇਆ ਕੌਮੀ ਵੋੋਟਰ ਦਿਵਸ
ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਜੁਆਇੰਟ ਕਮਿਸ਼ਨਰ, ਨਗਰ ਨਿਗਮ, ਪਟਿਆਲਾ ਜਸਲੀਨ ਕੌਰ ਭੁੱਲਰ ਨੇ ਆਏ ਹੋਏ ਸਮੂਹ ਸੈਕਟਰ ਅਫ਼ਸਰਾਂ ਅਤੇ ਸਟਾਫ਼ ਮੈਂਬਰਾਂ ਨੂੰ ਸਹੁੰ ਚੁਕਾਈ ਅਤੇ ਇਹ ਵੀ ਸਨੇਹਾ ਦਿੱਤਾ ਕਿ ਹਰ ਕੋਈ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰੇ। ਸਵੀਪ ਨੋਡਲ ਅਫ਼ਸਰ ਸਨੌਰ ਸਤਵੀਰ ਸਿੰਘ ਨੇ ਵੀ ਇਸ ਦਿਵਸ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸ੍ਰੀ ਪਰਦੀਪ ਕੁਮਾਰ, ਸ੍ਰੀ ਸੰਨੀ ਸੁਧੀਰ ,ਸ੍ਰੀ ਤੇਜਿੰਦਰ ਸਿੰਘ, ਸ੍ਰੀ ਨਛੱਤਰ ਸਿੰਘ, ਸ੍ਰੀ ਵਿਜੈ ਕੁਮਾਰ, ਸ੍ਰੀ ਦੀਪਕ ਕੁਮਾਰ ,ਸ੍ਰੀ ਅਜੈ ਕੁਮਾਰ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਮੁਲਾਜ਼ਮ ਹਾਜ਼ਰ ਸਨ।