ਪਠਾਨਕੋਟ, 16 ਨਵੰਬਰ: 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਹੋਰ ਪੜ੍ਹੋ :-ਪੀਣ ਦਾ ਪਾਣੀ ਸਸਤਾ ਹੋਣ ਨਾਲ 30850 ਲੋਕਾਂ ਨੂੰ ਹੋਵੇਗਾ ਫਾਇਦਾ: ਡਿਪਟੀ ਕਮਿਸ਼ਨਰ
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ 17 ਨਵੰਬਰ ਤੋਂ ਕੀਤੀ ਜਾਵੇਗੀ। ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵੱਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲੇ ਲਗਾ ਕੇ ਮਾਪਿਆਂ ਨੂੰ ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਤੋਂ ਜਾਣੂ ਕਰਵਾਇਆ ਜਾਵੇਗਾ। ਹਰ ਸਕੂਲ ਵੱਲੋਂ ਪੰਜ ਸਟਾਲ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਜਾਣਗੇ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਸਰਕਾਰੀ ਸਕੂਲਾਂ ‘ਚ ਦਾਖਲਿਆਂ ਦੀ ਸ਼ੁਰੂਆਤ ਬਾਰੇ ਜਨਤਕ ਸਥਾਨਾਂ ਤੋਂ ਸੂਚਨਾ ਦੇਣ ਦੇ ਨਾਲ ਨਾਲ ਬਾਲ ਮੇਲੇ ਮੌਕੇ ਦਾਖਲਿਆਂ ਲਈ ਵੱਖਰੇ ਕਾਊਂਟਰ ਲਗਾ ਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜਿਲਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਵਨੀਤ ਮਹਾਜਨ ਨੇ ਦੱਸਿਆ ਕਿ ਬਾਲ ਮੇਲਿਆਂ ਪ੍ਰਤੀ ਵਿਦਿਆਰਥੀਆਂ,ਮਾਪਿਆਂ ਅਤੇ ਅਧਿਆਪਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਸਮੂਹ ਪੜ੍ਹੋ ਪੰਜਾਬ ਟੀਮ ਮੈਂਬਰ ਮੇਲਿਆਂ ਦੇ ਆਯੋਜਨ ਵਿੱਚ ਅਧਿਆਪਕਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਤੇ ਬੀਪੀਈਓ ਰਿਸਮਾਂ ਦੇਵੀ, ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਰਾਕੇਸ ਕੁਮਾਰ, ਬੀਪੀਈਓ ਨਰੇਸ ਪਨਿਆੜ, ਬੀਪੀਈਓ ਪੰਕਜ ਅਰੋੜਾ, ਸਹਾਇਕ ਜਿਲ੍ਹਾ ਕੋਆਰਡੀਨੇਟਰ ਰਾਜੇਸ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਐਮਟੀ ਅਧੀਰ ਮਹਾਜਨ, ਬੀਐਮਟੀ ਜੋਗਿੰਦਰ ਪਾਲ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਫੋਟੋ ਕੈਪਸ਼ਨ: ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਜਾਣਕਾਰੀ ਦਿੰਦੇ ਹੋਏ।