
ਗੁਰਦਾਸਪੁਰ, 22 ਨਵੰਬਰ 2021
ਸ. ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ, ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।
ਹੋਰ ਪੜ੍ਹੋ :-ਸਰਕਾਰੀ ਪ੍ਰਾਇਮਰੀ ਸਕੂਲ ਨਿਧਾਨਾ ਵਿਖੇ ਮਨਾਇਆ ਗਿਆ ਬਾਲ ਮੇਲਾ
ਵਿਧਾਇਕ ਪਾਹੜਾ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ, ਰਾਜ ਅੰਦਰ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ ਅਤੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰੇਕ ਵਰਗ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।