ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ

Nalsa
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ

ਫਾਜ਼ਿਲਕਾ, 8 ਅਗਸਤ 2022

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜ਼ਿਲਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ 08 ਅਗਸਤ 2022 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਾੰਿੰਜ਼ਲਕਾ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿਖੇ ਸਕੂਲ ਦੇ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੇ ਹਿੱਸਾ ਲਿਆ।

ਹੋਰ ਪੜ੍ਹੋ :-ਆਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਸਬ ਤਹਿਸੀਲ ਤਲਵੰਡੀ ਭਾਈ ਵਿਖੇ ਬੂਟੇ ਲਗਾਏ ਗਏ

ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਬੱਚਿਆਂ ਨੂੰੂ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।

ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਬਾਅਦ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪਰਦੀਪ ਕੁਮਾਰ ਖਨਗਵਾਲ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸੈਮੀਨਾਰ ਲਗਾਊਣ ਲਈ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਲੈਕਚਰਾਰ ਅਤੇ ਲੀਗਲ ਲਿਟਰੇਸੀ ਕੱਲਬ ਦੇ ਇੰਚਾਰਜ ਸ਼੍ਰੀ ਸੰਦੀਪ ਅਨੇਜਾ ਨੇੇ ਸਟੇਜ ਨੂੰ ਸੰਭਾਲਿਆ ਅਤੇ ਉਹਨਾਂ ਨਾਲ ਸਕੂਲ ਦੇ ਲੈਕਚਰਾਰ ਸ਼੍ਰੀ ਰਾਕੇਸ਼ ਜੁਨੇਜਾ, ਸ਼੍ਰੀ ਚੇਤਨ ਸ਼ਰਮਾ ਅਤੇ ਸ਼੍ਰੀ ਜਸਵਿੰਦਰ ਸਿੰਘ ਵੀ ਮੌਜੂਦ ਸਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾਵੇ ਜਾਂ 1968 ਜਾਂ 261500 ਨੰਬਰ `ਤੇ ਕਾਲ ਵੀ ਕੀਤੀ ਜਾ ਸਕਦੀ ਹੈ।

Spread the love