ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੇ.ਪੀ.ਰਾਣਾ ਨਾਲ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ। ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਸਪੀਕਰ ਪੰਜਾਬ ਦੀ ਰਿਹਾਇਸ਼ ਉਤੇ ਲਗਭਗ ਅੱਧਾ ਘੰਟਾ ਰਹੇ ਜਿਸ ਉਪਰੰਤ ਉਹ ਸ੍ਰੀ ਆਨੰਦਪੁਰ ਸਾਹਿਬ ਰਵਾਨਾ ਹੋ ਗਏ।
ਹੋਰ ਪੜ੍ਹੋ :-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਲੋਨ ਮੇਲੇ ਦਾ ਆਯੋਜਨ
ਕੱਲ ਸ਼ਾਮ ਸੀਨੀਅਰ ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ ਸ਼੍ਰੀ ਦਿਗਵਿਜੇ ਸਿੰਘ ਅਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੀ ਸ਼੍ਰੀ ਕੇ.ਪੀ. ਰਾਣਾ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉਤੇ ਪਹੁੰਚੇ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ (84) ਦਾ 24 ਨਵੰਬਰ ਨੂੰ ਸੰਖੇਪ ਬੀਮਾਰੀ ਪਿਛੋਂ ਦੇਹਾਂਤ ਹੋ ਗਿਆ ਸੀ।