ਗੁਰਦਾਸਪੁਰ, 18 ਅਪ੍ਰੈਲ 2022
ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਕੀਤੀ ਜਾ ਰਹੀ ਹੈ ਤੇ 125354 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਤੇ ਕੰਟਰੋਲਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਾਲ-ਨਾਲੋ ਯਕੀਨੀ ਬਣਾਇਆ ਗਿਆ ਹੈ।
ਹੋਰ ਪੜ੍ਹੋ :- ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਹੜ੍ਹ ਤੋਂ ਬਚਾਅ ਲਈ ਤਰੀਕੇ ਸਮਝਾਏ
ਉਨਾਂ ਅੱਗੇ ਦੱਸਿਆ ਕਿ ਜ਼ਿਲੇ ਵਿਚ 137108 ਮੀਟਰਕ ਟਨ (17 ਅਪ੍ਰੈਲ ਤਕ) ਕਣਕ ਦੀ ਆਮਦ ਹੋਈ ਸੀ , ਜਿਸ ਵਿਚੋਂ 125354 ਖਰੀਦ ਕਰ ਲਈ ਗਈ ਹੈ। ਪਨਗਰੇਨ ਵਲੋਂ 38667, ਮਾਰਕਫੈੱਡ ਵਲੋਂ 30087, ਪਨਸਪ ਵਲੋਂ 24170, ਵੇਅਰਹਾਊਸ ਵਲੋਂ 19937, ਐਫ.ਸੀ.ਆਈ ਵਲੋਂ 9582 ਤੇ ਟਰੇਡਰਜ਼ ਵਲੋਂ 2911 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ 83 ਫੀਸਦ ਕਣਕ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ 76.81 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲੇ ਵਿਚ ਤਾਇਨਾਤ ਸੈਕਟਰ ਅਧਿਕਾਰੀਆਂ ਵਲੋਂ ਰੋਜ਼ਾਨਾ ਮੰਡੀਆਂ ਦਾ ਦੋਰਾ ਕੀਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।