ਸ਼ਨੀਵਾਰ-ਐਤਵਾਰ ਨੂੰ ਹਫ਼ਤਾਵਰੀ ਕਰਫਿਊ ਦੌਰਾਨ ਕਰਿਆਨਾ, ਦਵਾਈਆਂ, ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ : ਅਪਨੀਤ ਰਿਆਤ

DC Hoshiapur

ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼
ਹੁਸ਼ਿਆਰਪੁਰ, 4 ਸਤੰਬਰ:
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸ਼ਨੀਵਾਰ ਅਤੇ ਐਤਵਾਰ ਨੂੰ ਲੱਗਦੇ ਹਫਤਾਵਰੀ ਕਰਫਿਊ ਦੌਰਾਨ ਜ਼ਰੂਰੀ ਸਰਗਰਮੀਆਂ ਅਤੇ ਸੇਵਾਵਾਂ ਜਾਰੀ ਰਹਿਣਗੀਆਂ।
ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਨਿਰਧਾਰਤ ਸਮੇਂ ਲਈ ਕਰਿਆਨਾ, ਦਵਾਈਆਂ, ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਇਸ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਰੂਰੀ ਸਰਗਰਮੀਆਂ ਅਤੇ ਸੇਵਾਵਾਂ ਲਈ ਕੌਮੀ ਅਤੇ ਸੂਬਾਈ ਮਾਰਗਾਂ ’ਤੇ ਲੋਕਾਂ ਅਤੇ ਵਾਹਨਾਂ ਦੀ ਗਤੀਵਿਧੀ ਜਾਰੀ ਰੱਖੀ ਜਾ ਸਕੇਗੀ ਜਦਕਿ ਬੱਸਾਂ, ਰੇਲਾਂ ਜਾਂ ਹਵਾਈ ਸਫਰ ਵਾਲੇ ਮੁਸਾਫਰ ਇਸ ਦੌਰਾਨ ਆਪਣੀ ਮੰਜ਼ਿਲ ਤੱਕ ਪੁੱਜ ਸਕਦੇ ਹਨ। ਸਿਹਤ, ਖੇਤੀਬਾੜੀ, ਡੇਅਰੀ, ਮੱਛੀ ਪਾਲਣ, ਬੈਂਕ, ਏਟੀਐਮ, ਸ਼ੇਅਰ ਬਾਜ਼ਾਰ, ਬੀਮਾ ਕੰਪਨੀਆਂ, ਆਨ ਲਾਈਨ ਪੜ੍ਹਾਈ, ਜਨਤਕ ਸਹੂਲਤਾਂ, ਵੱਖ-ਵੱਖ ਸ਼ਿਫਟਾਂ ਵਿਚ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਕੰਸਟਰੱਕਸ਼ਨ ਸਨਅਤ, ਨਿੱਜੀ ਤੇ ਸਰਕਾਰੀ ਦਫਤਰ ਅਤੇ ਪ੍ਰਿੰਟ ਤੇ ਵਿਜ਼ੂਅਲ ਮੀਡੀਆ ਇਨ੍ਹਾਂ ਪਾਬੰਦੀਆਂ ਤੋਂ ਬਾਹਰ ਰੱਖੇ ਗਏ ਹਨ। ਇਮਤਿਹਾਨਾਂ, ਯੂਨੀਵਰਸਿਟੀਆਂ/ਬੋਰਡਾਂ, ਲੋਕ ਸੇਵਾ ਕਮਿਸ਼ਨ ਅਤਟ ਹੋਰ ਸੰਸਥਾਵਾਂ ਦੇ ਦਾਖਲੇ/ਦਾਖਲਾ ਟੈਸਟ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ‘ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਾਰੀਆਂ ਦੁਕਾਨਾਂ/ਮਾਲਜ਼ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੀਆਂ ਅਤੇ ਸਿਰਫ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ ਸਾਢੇ 6 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਇਸੇ ਤਰ੍ਹਾਂ ਧਾਰਮਿਕ ਸਥਾਨ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮੀਂ ਸਾਢੇ 6 ਵਜੇ ਤੱਕ ਖੁੱਲ੍ਹੇ ਰੱਖੇ ਜਾ ਸਕਦੇ ਹਨ। ਰੈਸਟੋਰੈਂਟ ਸਮੇਤ ਉਹ ਰੈਸਟੋਰੈਂਟ ਜਾਂ ਹੋਟਲ ਜਿਹੜੇ ਮਾਲਜ਼ ਵਿੱਚ ਸਥਿਤ ਹਨ ਵੀ ਸ਼ਨੀਵਾਰ-ਐਤਵਾਰ ਸ਼ਾਮ ਸਾਢੇ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸੇ ਤਰ੍ਹਾਂ ਸ਼ਰਾਬ ਦੇ ਠੇਕੇ ਵੀ ਇਨ੍ਹਾਂ ਦੋ ਦਿਨਾਂ ਦੌਰਾਨ ਸ਼ਾਮ ਸਾਢੇ 6 ਵਜੇ ਤੱਕ ਖੁੱਲ੍ਹੇ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਸਹੀ ਢੰਗ ਨਾਲ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੇ ਸਮਾਜਿਕ, ਸਿਆਸੀ, ਧਾਰਮਿਕ, ਰੋਸ ਵਿਖਾਵਿਆਂ ਅਤੇ ਧਰਨਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਿਰਫ ਵਿਆਹ ਅਤੇ ਅੰਤਿਮ ਸੰਸਕਾਰ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਹੀ ਇਕੱਤਰ ਹੋ ਸਕਦੇ ਹਨ।

Spread the love