ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ
ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ
ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਪੁਸਤਕਾਂ ਦੀ ਖਰੀਦ

ਬਰਨਾਲਾ, 27 ਅਪ੍ਰੈਲ 2022

ਜ਼ਿਲਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਲਗਾਈ ਪੁਸਤਕ ਪ੍ਰਦਰਸ਼ਨੀ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ’ਚ ਪੁਸਤਕਾਂ ਦੀ ਖਰੀਦ ਕੀਤੀ ਗਈ।
ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ, ਖੇਡਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਵਿਦਿਅਕ ਸੰਸਥਾਵਾਂ ’ਚ ਭਾਸ਼ਾ ਮੰਚਾਂ ਦੀ ਸਥਾਪਨਾ ਰਾਹੀਂ ਵਿਦਿਆਰਥੀਆਂ ਦੇ ਮਨਾਂ ’ਚ ਮਾਤ ਭਾਸ਼ਾ ਪ੍ਰਤੀ ਮੋਹ ਪੈਦਾ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਉਪਰਾਲੇ ਤਹਿਤ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪਿ੍ਰੰਸੀਪਲ ਸਰਬਜੀਤ ਸਿੰਘ ਕੁਲਾਰ ਅਤੇ ਵਾਈਸ ਪਿ੍ਰੰਸੀਪਲ ਤਾਰਾ ਸਿੰਘ ਸੰਘੇੜਾ ਦੇ ਪ੍ਰਬੰਧਾਂ ਅਧੀਨ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਭਾਸ਼ਾ ਦਫਤਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਕਾਲਜ ਅਤੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਸੰਘੇੜਾ ਦੇ ਵਿਦਿਆਰਥੀ ਅਤੇ ਅਧਿਆਪਕ ਵੱਡੀ ਗਿਣਤੀ ’ਚ ਪੁਸਤਕ ਪ੍ਰਦਰਸ਼ਨੀ ਵੇਖਣ ਲਈ ਪਹੁੰਚੇ। ਇਸ ਮੌਕੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਦੇ ਪਿ੍ਰੰਸੀਪਲ ਡਾ. ਰਵਿੰਦਰ ਕੌਰ ਜਵੰਧਾ, ਲਾਇਬ੍ਰੇਰੀਅਨ ਜਗਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਅਨਿਲ ਸ਼ੋਰੀ, ਡਾ. ਗੁਰਪ੍ਰੀਤ ਕੌਰ, ਪ੍ਰੋ. ਮਿੱਠੂ ਪਾਠਕ, ਲਾਇਬ੍ਰੇਰੀ ਅਟੈਂਡੈਂਟ ਤਾਰਾ ਸਿੰਘ ਤੇ ਜ਼ਿਲਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਸਮੇਤ ਕਾਲਜ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਰਿਹਾ।

ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਤੋਂ ਪੁਸਤਕਾਂ ਖਰੀਦਦੇ ਹੋਏ ਵਿਦਿਆਰਥੀ ਅਤੇ ਅਧਿਆਪਕ।

Spread the love