ਘਰੋ-ਘਰੀ ਜਾ ਕੇ ਮੌਕੇ ’ਤੇ ਕੀਤਾ ਜਾ ਰਿਹੈ ਟੀਕਾਕਰਨ
ਬਰਨਾਲਾ, 15 ਨਵੰਬਰ 2021
ਜ਼ਿਲਾ ਪ੍ਰਸ਼ਾਸਨ ਬਰਨਾਲਾ ਅਤੇ ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ਵਿਚ ਕੈਂਪਾਂ ਰਾਹੀਂ ਟੀਕਾਕਰਨ ਮੁਹਿੰਮ ਜਾਰੀ ਹੈ।
ਹੋਰ ਪੜ੍ਹੋ :-ਦੇਸ਼ ਦੇ ਕਿਸਾਨਾਂ ਦੀ ਹੋਈ ਜਿੱਤ : ਡਾ. ਅਮਰ ਸਿੰਘ
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਹੁਣ ਜ਼ਿਲੇ ਅੰਦਰ “ਹਰ ਘਰ ਦਸਤਕ” ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਜੋ ਕਿ 30 ਨਵੰਬਰ ਤੱਕ ਚਲਾਈ ਜਾਵੇਗੀ। ਉਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ 100 ਫੀਸਦੀ ਕੋਰੋਨਾ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਇਸ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਹਰ ਘਰ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿਹੜੇ ਵਿਅਕਤੀਆਂ ਨੇ ਕੋਰੋਨਾ ਵੈਕਸੀਨੇਸ਼ਨ ਨਹੀਂ ਕਰਵਾਈ ਹੈ, ਉਨਾਂ ਦਾ ਕੋਰੋਨਾ ਟੀਕਾਕਰਨ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ।
ਸ਼ਹਿਰ ਬਰਨਾਲਾ ਦੀ ਇਕ ਬਸਤੀ ਵਿੱਚ ਇਸ ਮੁਹਿੰਮ ਦੀ ਨਿਗਰਾਨੀ ਲਈ ਪੁੱਜੇ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਇਸ ਮਹਿਮ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ ਹੈ।
ਕਰੋਨਾ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 14 ਨਵੰਬਰ ਤੱਕ ਜ਼ਿਲਾ ਬਰਨਾਲਾ ਵਿਚ ਪਹਿਲੀ ਖੁਰਾਕ 342196 ਵਿਅਕਤੀਆਂ ਨੇ ਅਤੇ ਦੂਜੀ ਖੁਰਾਕ 118955 ਵਿਅਕਤੀਆਂ ਨੇ ਲਗਵਾਈ ਹੈ। ਹੁਣ ਤੱਕ ਕੁੱਲ 461151 ਖੁਰਾਕਾਂ ਵੈਕਸੀਨ ਲਾਈ ਜਾ ਚੁੱਕੀ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਕੋਰੋਨਾ ਤੋਂ ਬਚਾਅਅ ਲਈ ਟੀਕਾਕਰਨ ਨਹੀਂ ਕਰਵਾਇਆ, ਖਾਸ ਕਰਕੇ ਦੂਜੇ ਖੁਰਾਕ ਨਹੀਂ ਲਵਾਈ, ਉਹ ਟੀਕਾਕਰਨ ਜ਼ਰੂਰ ਕਰਵਾਉਣ।