”ਹਰ ਘਰ ਦਸਤਕ ਮੁਹਿੰਮ” ਅਧੀਨ ਕੋਵਿਡ ਵਿਰੁੱਧ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ : ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ

HAR GHAR
"ਹਰ ਘਰ ਦਸਤਕ ਮੁਹਿੰਮ" ਅਧੀਨ ਕੋਵਿਡ ਵਿਰੁੱਧ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ : ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ
ਨਵਾਂਸ਼ਹਿਰ, 18 ਨਵੰਬਰ 2021 
ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ “ਹਰ ਘਰ ਦਸਤਕ” ਮੁਹਿੰਮ ਵਿੱਢੀ ਹੋਈ ਹੈ।

ਹੋਰ ਪੜ੍ਹੋ :-ਮੁੱਖ ਡਾਕਘਰ ਨਵਾਂਸ਼ਹਿਰ ਵਿਖੇ ਵੋਟ ਬਣਾਉਣ ਤੇ ਵੋਟ ਦੀ ਸਹੀ ਵਰਤੋਂ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਇਸ ਸਬੰਧੀ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ “ਹਰ ਘਰ ਦਸਤਕ” ਮੁਹਿੰਮ ਤਹਿਤ ਆਸ਼ਾ ਵਰਕਰਾਂ ਨੇ ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਉਨ੍ਹਾਂ ਲੋਕਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਾਂ ਤਾਂ ਹਾਲੇ ਤੱਕ ਪਹਿਲੀ ਡੋਜ ਨਹੀਂ ਮਿਲੀ ਹੈ ਜਾਂ ਫਿਰ ਉਹ ਲੋਕ ਜੋ ਦੂਜੀ ਡੋਜ ਲਗਵਾਉਣ ਲਈ ਯੋਗ ਹੋ ਗਏ ਹਨ ਪਰ ਉਨ੍ਹਾਂ ਨੇ ਲਗਵਾਈ ਨਹੀਂ ਹੈ।
ਡਾ ਗੁਪਤਾ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੇ ਏਰੀਆ ਵਿਚ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੂਰੇ ਨਵੰਬਰ ਮਹੀਨੇ ਚੱਲਣ ਵਾਲੀ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਹਰ ਰੋਜ ਵੱਧ ਤੋਂ ਵੱਧ ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ‘ਹਰ ਘਰ ਦਸਤਕ’ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਯੋਗ ਵਿਅਕਤੀ ਕੋਵਿਡ-19 ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੁਹਿੰਮ ਤਹਿਤ 18 ਸਾਲ ਤੋਂ ਵੱਧ ਉਮਰ ਦੇ ਉਹ ਲੋਕ ਜਿਨ੍ਹਾਂ ਨੇ ਟੀਕਾਕਰਨ ਦੀ ਪਹਿਲੀ ਡੋਜ ਹਾਲੇ ਤੱਕ ਨਹੀਂ ਲਗਵਾਈ ਜਾਂ ਜਿਨ੍ਹਾਂ ਨੇ ਦੂਜੀ ਡੋਜ ਸਮਾਂ ਪੂਰਾ ਹੋਣ ‘ਤੇ ਵੀ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕ ਅਜਿਹੇ ਹਨ ਜਿਨ੍ਹਾਂ ਨੇ ਸਮਾਂ ਬੀਤ ਜਾਣ ਦੇ ਬਾਵਜੂਦ ਦੂਜੀ ਖੁਰਾਕ ਨਹੀਂ ਲਈ ਹੈ। ਉਨ੍ਹਾਂ ਅਜਿਹੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਦੂਸਰਾ ਟੀਕਾ ਛੇਤੀ ਲਗਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਕੋਵਿਡ ਤੋਂ ਵੈਕਸੀਨੇਸ਼ਨ ਦੇ ਜ਼ਰੀਏ ਲੋਕਾਂ ਦਾ ਬਚਾਅ ਕਰਨਾ ਹੈ।
Spread the love