ਪਾਰਦਰਸ਼ੀ ਅਤੇ ਸੁਚੱਜਾ ਪ੍ਰਸਾਸ਼ਨ ਦੇਣਾ ਹੋਵੇਗੀ ਪਹਿਲੀ ਤਰਜੀਹ
ਅੰਮਿ੍ਰ੍ਰ੍ਰਤਸਰ, 5 ਅਪ੍ਰੈਲ 2022
2013 ਬੈਚ ਦੇ ਆਈ ਏ ਐਸ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਅੰਮ੍ਰਿਤਸਰ ਦੇ 175ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਸਨ। ਸ. ਗੁਰਪ੍ਰੀਤ ਸਿੰਘ ਖਹਿਰਾ, ਜਿੰਨਾ ਦਾ ਤਬਾਦਲਾ ਅੰਮਿ੍ਰ੍ਰਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਹੈ, ਉਨਾਂ ਨੇ ਸ੍ਰੀ ਸੂਦਨ ਨੂੰ ਫੁੱਲਾਂ ਦੇ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਆਪਣੀ ਹਾਜ਼ਰੀ ਵਿਚ ਅਹੁਦੇ ਉਤੇ ਬਿਠਾਇਆ।
ਹੋਰ ਪੜ੍ਹੋ :-ਫਾਜ਼ਿਲਕਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਵਾਲੇ ਮੈਡਮ ਬਬੀਤਾ ਕਲੇਰ ਨੂੰ ਸਟਾਫ ਵੱਲੋਂ ਵਿਦਾਇਗੀ ਪਾਰਟੀ
ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਉਤੇ ਜੀ ਆਇਆਂ ਕਿਹਾ। ਸ੍ਰੀ ਸੂਦਨ ਨੇ ਇਸ ਮੌਕੇ ਕੀਤੀ ਸੰਖੇਪ ਮੀਟਿੰਗ ਵਿਚ ਕਿਹਾ ਕਿ ਸਾਫ-ਸੁਥਰਾ ਤੇ ਸੁਚੱਜਾ ਪ੍ਰਸਾਸ਼ਨ ਦੇਣਾ ਮੇਰੀ ਪਹਿਲੀ ਤਰਜੀਹ ਹੋਵੇਗਾ। ਉਨਾਂ ਕਿਹਾ ਕਿ ਮੈਂ ਕੋਸ਼ਿਸ਼ ਕਰਾਂਗਾ ਕਿ ਸ. ਖਹਿਰਾ ਵੱਲੋਂ ਜਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਅੰਮ੍ਰਿਤਸਰ ਦੀ ਅਗਵਾਈ ਕਰ ਸਕਾਂ। ਉਨਾਂ ਕਿਹਾ ਕਿ ਭਾਵੇਂ ਬਤੌਰ ਡਿਪਟੀ ਕਮਿਸ਼ਨਰ ਬਹੁਤ ਸਾਰੇ ਰੁਝੇਂਵੇ ਹੁੰਦੇ ਹਨ, ਪਰ ਮੇਰੀ ਕੋਸ਼ਿਸ਼ ਹੋਵੇਗੀ ਕਿ ਰੋਜ਼ਾਨਾ ਲੋਕਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾ ਸਕੇ। ਇਸ ਮੌਕੇ ਸ੍ਰੀ ਸੂਦਨ ਦੇ ਨਾਲ ਉਨਾਂ ਦੇ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪਿਤਾ ਐਡਵੋਕੇਟ ਸ. ਜਸਪਾਲ ਸਿੰਘ ਮਾਨੀਪੁਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਸੂਦਨ ਨੂੰ ਨਵੀਂ ਜਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਮਾਲ ਅਧਿਕਾਰੀ ਸ. ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਦਾਰ ਪਰਮਪ੍ਰੀਤ ਸਿੰਘ ਗੁਰਾਇਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸੰਨ 1849 ਵਿਚ ਜਦੋਂ ਅੰਗਰੇਜ਼ਾਂ ਵੱਲੋਂ ਪੰਜਾਬ ਨੂੰ ਆਪਣੇ ਰਾਜ ਵਿਚ ਸ਼ਾਮਿਲ ਕੀਤਾ ਗਿਆ ਸੀ, ਤਾਂ 20 ਅਪ੍ਰੈਲ 1849 ਵਿਚ ਪਹਿਲੀ ਵਾਰ ਅੰਮ੍ਰਿਤਸਰ ਵਿਚ ਡਿਪਟੀ ਕਮਿਸ਼ਨਰ ਦੀ ਨਿਯੁੱਕਤੀ ਕੀਤੀ ਗਈ ਸੀ।