ਰਾਤ ਨੂੰ ਕਣਕ ਦੀ ਕਟਾਈ ਅਤੇ ਕਣਕ ਦੀ ਨਾੜ ਸਾੜਨ ਦੇ ਰੋਕ

ਰਾਤ ਨੂੰ ਕਣਕ ਦੀ ਕਟਾਈ ਅਤੇ ਕਣਕ ਦੀ ਨਾੜ ਸਾੜਨ ਦੇ ਰੋਕ
ਰਾਤ ਨੂੰ ਕਣਕ ਦੀ ਕਟਾਈ ਅਤੇ ਕਣਕ ਦੀ ਨਾੜ ਸਾੜਨ ਦੇ ਰੋਕ

ਫਾਜਿ਼ਲਕਾ, 5 ਅਪ੍ਰੈਲ 2022

ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਫੌੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਨਾਲ ਕਣਕ ਦੀ ਕਟਾਈ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰਾਂ ਇਕ ਹੋਰ ਹੁਕਮ ਰਾਹੀਂ ਫਾ਼ਿਜਲਕਾ ਜਿ਼ਲ੍ਹੇ ਵਿਚ ਕਣਕ ਦੀ ਨਾੜ/ਰਹਿੰਦ ਖੁਹੰਦ ਨੂੰ ਅੱਗ ਲਗਾਉਣ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ ਜਿ਼ਲ੍ਹੇ ਵਿਚ 31 ਮਈ 2022 ਤੱਕ ਲਾਗੂ ਰਹਿਣਗੇ।

ਹੋਰ ਪੜ੍ਹੋ :-ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ