ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ

news makahni
news makhani
ਕੰਬਾਈਨ ਹਾਰਵੈਸਟਰਾਂ ’ਤੇ ਸੁਪਰ ਐਸਐਮਐਸ ਜ਼ਰੂਰੀ
ਕਣਕ ਦੇ ਨਾੜ ਨੂੰ ਅੱਗ ਲਾਉਣ ’ਤੇ ਵੀ ਪੂਰਨ ਰੋਕ

ਬਰਨਾਲਾ,  1 ਅਪਰੈਲ

ਜ਼ਿਲਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2)  ਦੀ ਧਾਰਾ 144 ਤਹਿਤ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਈਨ ਸੁਪਰ ਐਸਐਮਐਸ ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ।

ਹੋਰ ਪੜ੍ਹੋ :-ਪ੍ਰਯਾਸ ਸਕੂਲ, ਆਲਮਗੜ੍ਹ ਵਿਚ ਦਾਖਲਾ ਸ਼ੁਰੂ

ਇੱਕ ਹੋਰ ਹੁਕਮ ਜਾਰੀ ਕਰਦਿਆ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੰੂਹਦ  ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਅਜਿਹਾ ਕਰਨ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਲਾਈ ਗਈ ਹੈ। ਉਪਰੋਕਤ ਹੁਕਮ 30 ਮਈ 2022 ਤੱਕ ਲਾਗੂ ਰਹਿਣਗੇ।

Spread the love