ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਅਤੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ
ਅੰਮਿ੍ਰਤਸਰ, 4 ਜਨਵਰੀ 2022
ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ ਤੇ ਸਿਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਸਿਹਤ ਦੇ ਖੇਤਰ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਹਿੰਦੂ ਸਭਾ ਸਕੂਲ ਢਾਬ ਖਟੀਕਾ ਨੂੰ ਸਕੂਲ ਦੇ ਵਿਕਾਸ ਲਈ 3 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਨੇ ਨਿਮਰਤਾ ਸਹਿਤ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਸਾਰਾ ਖਰਚਾ ਚੁੱਕਣ ਦੀ ਕੀਤੀ ਪੇਸ਼ਕਸ਼
ਸ੍ਰੀ ਸੋਨੀ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਸਹੂਲਤ ਲਈ ਨਵੀਂ ਮਸ਼ੀਨਰੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੀ ਪਹਿਲੀ ਜਾਂ ਦੂਜੀ ਲਹਿਰ ਦੌਰਾਨ ਸਿਹਤ ਵਿਭਾਗ ਵੱਲੋਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਵੇਂ ਡਾਕਟਰ, ਨਰਸਾਂ ਆਦਿ ਦੀ ਭਰਤੀ ਕੀਤੀ ਗਈ ਹੈ।
ਸ੍ਰੀ ਸੋਨੀ ਨੇ ਸਿਖਿਆ ਦੇ ਖੇਤਰ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਰਾਜ ਦੇ ਜਿਆਦਾਤਰ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਦਿੱਤਾ ਗਿਆ ਹੈ ਜਿਸ ਦੇ ਕਾਰਨ ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਗਿਣਤੀ ਕਾਫੀ ਵਧੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਕਾਫੀ ਗਿਰਾਵਟ ਆਈ ਸੀ ਪਰ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਬਾਰਡਰ ਏਰੀਆ ਦੇ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਹੈ।
ਸ੍ਰੀ ਸੋਨੀ ਨੇ ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਜਰੂਰਤ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਦੇਣ ਦੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਹਿੰਦੂ ਸਭਾ ਸਕੂਲ ਬੱਚਿਆਂ ਨੂੰ ਚੰਗੀ ਸਿਖਿਆ ਮੁਹੱਈਆ ਕਰਵਾ ਰਿਹਾ ਹੈ ਅਤੇ ਜਰੂਰਤ ਪੈਣ ਤੇ ਸਕੂਲ ਹੋਰ ਫੰਡਜ ਵੀ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਸ੍ਰੀ ਸੋਨੀ ਨੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਧਰਮਸ਼ਾਲਾ ਦੀ ਮੁਰੰਮਤ ਲਈ ਭੇਂਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਪਿ੍ਰੰਸੀਪਲ ਵਰਿੰਦਰਪਾਲ, ਚੇਅਰਮੈਨ ਨਰੇਸ਼ ਮਹਾਜਨ, ਸਕੱਤਰ ਦੀਪਕ ਅਰੋੜਾ, ਐਡਵੋਕੇਟ ਪੀ:ਐਨ ਅਰੋੜਾ, ਸ੍ਰੀ ਆਰ:ਕੇ:ਗੁਪਤਾ, ਸ੍ਰੀ ਰਾਜੀਵ ਸੋਨੀ, ਸ੍ਰੀ ਅਮਿਤ ਕੁਮਾਰ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜਰ ਸਨ।
ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਹਿੰਦੂ ਸਭਾ ਸਕੂਲ ਢਾਬ ਖਟੀਕਾ ਨੂੰ ਸਕੂਲ ਦੇ ਵਿਕਾਸ ਲਈ 3 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਪਿ੍ਰੰਸੀਪਲ ਵਰਿੰਦਰਪਾਲ।
ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਸ਼ਿਵਾਲਾ ਗੰਗਾ ਰਾਮ ਧਰਮਸ਼ਾਲਾ ਦੀ ਮੁਰੰਮਤ ਲਈ ਦੋ ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਸ੍ਰੀ ਰਾਜੀਵ ਸੋਨੀ।