ਸਿਹਤ ਵਿਭਾਗ ਦਿਿਵਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ: ਡਾ. ਜਸਦੇਵ ਸਿੰਘ

ਸਿਹਤ ਵਿਭਾਗ
ਸਿਹਤ ਵਿਭਾਗ ਦਿਿਵਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ: ਡਾ. ਜਸਦੇਵ ਸਿੰਘ
– ਸਾਰੇ ਦਿਿਵਆਂਗ ਵਿਅਕਤੀਆਂ ਨੂੰ ਦਿਿਵਆਂਗਤਾ ਸਰਟੀਫਿਕੇਟ ਬਣਵਾਉਣ ਦੀ ਕੀਤੀ ਅਪੀਲ
– ਕੱਲ੍ਹ ਨੂੰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਲੱਗੇਗਾ ਕੈਂਪ
ਨਵਾਂਸ਼ਹਿਰ, 5 ਅਕਤੂਬਰ 202
 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਿਵਆਂਗ ਵਿਅਕਤੀਆਂ ਦੇ ਦਿਿਵਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਅੱਜ ਕਮਿਊਨਿਟੀ ਸਿਹਤ ਕੇਂਦਰ ਸੜੋਆ ਵਿਖੇ ਦਿਿਵਆਂਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਲਾਇਆ ਗਿਆ, ਜਿਸ ਵਿਚ 38 ਦਿਿਵਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਮਾਹਰ ਡਾਕਟਰਾਂ ਨੇ ਮੌਕੇ ‘ਤੇ ਹੀ ਚੈਕਅੱਪ ਕਰਕੇ ਸਰਟੀਫਿਕੇਟ ਬਣਾਉਣ ਲਈ ਪ੍ਰਕਿਿਰਆ ਆਰੰਭ ਕੀਤੀ।

और पढ़ें :-ਯੋਗੀ ਅਤੇ ਮੋਦੀ ਵਿੱਚ ਅੰਗਰੇਜ਼ ਸ਼ਾਸਕਾਂ ਦੀ ਆਤਮਾ ਵਸੀ: ਰਾਘਵ ਚੱਢਾ

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਿਵਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਪਣਾ ਦਿਿਵਆਂਗਤਾ ਸਰਟੀਫਿਕੇਟ ਬਣਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਦਿਿਵਆਂਗਤਾ ਸਰਟੀਫਿਕੇਟ ਬਣਾਉਣ ਲਈ ਜ਼ਿਲ੍ਹੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ 6 ਅਕਤੂਬਰ ਨੂੰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦਿਿਵਆਂਗ ਵਿਅਕਤੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਭਰਪੂਰ ਲਾਹਾ ਲੈਂਦਿਆਂ ਆਪਣੇ ਦਿਿਵਆਂਗਤਾ ਸਰਟੀਫਿਕੇਟ ਬਣਵਾਉਣ ਦੀ ਵੀ ਅਪੀਲ ਕੀਤੀ।
ਡਾ. ਸਿੰਘ ਨੇ ਦੱਸਿਆ ਕਿ ਦਿਿਵਆਂਗਤਾ ਸਰਟੀਫਿਕੇਟ ਨਾਲ ਇੱਕ ਪਾਸੇ ਦਿਿਵਆਂਗ ਵਿਅਕਤੀ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰ ਸਕਣਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪਿੰਡ, ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਮੁੱਖਧਾਰਾ ਵਿੱਚ ਲਿਆਂਦਾ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦਿਿਵਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫ਼ ਲਾਈਨ ਸਰਟੀਫਿਕੇਟ ਹਨ, ਉਹ ਵੀ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਵਾਂ ਦਿਿਵਆਂਗਤਾ ਸਰਟੀਫਿਕੇਟ ਬਣਾਉਣਾ ਚਾਹੁੰਦੇ ਹਨ, ਉਹ ਨੇੜੇ ਦੇ ਸੀਨੀਅਰ ਮੈਡੀਕਲ ਅਫਸਰ ਦੇ ਦਫਤਰ ਜਾਂ ਦਫਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।
ਸਿਹਤ ਵਿਭਾਗ ਵਲੋਂ ਦਿਿਵਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਅਸਮਰੱਥਾ ਮੁਤਾਬਿਕ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ, ਜਿਸ ਦੇ ਲਈ ਵਿਅਕਤੀ ਨੂੰ ਸਬੰਧਿਤ ਮਾਹਰ ਡਾਕਟਰ ਤੋਂ ਆਪਣਾ ਚੈਕਅਪ ਕਰਵਾ ਕੇ ਟੈਸਟ ਰਿਪੋਰਟ ਲਈ ਜਾਂਦੀ ਹੈ। ਇਸ ਦੇ ਅਧਾਰ ’ਤੇ ਉਸ ਦਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਰਾਹੀ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਿਵਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਿਵਆਂਗ ਵਿਅਕਤੀ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ।

Spread the love