ਸਰਹੱਦੀ ਪਿੰਡ ਤੇਜਾ ਰੁਹੇਲਾ ਵਿੱਚ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਮੈਡੀਕਲ ਚੈੱਕਅੱਪ ਕੈਂਪ  

ਸਰਹੱਦੀ ਪਿੰਡ ਤੇਜਾ ਰੁਹੇਲਾ ਵਿੱਚ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਮੈਡੀਕਲ ਚੈੱਕਅੱਪ ਕੈਂਪ  
ਸਰਹੱਦੀ ਪਿੰਡ ਤੇਜਾ ਰੁਹੇਲਾ ਵਿੱਚ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਮੈਡੀਕਲ ਚੈੱਕਅੱਪ ਕੈਂਪ  
ਫ਼ਾਜ਼ਿਲਕਾ 2 ਅਪ੍ਰੈਲ 2022
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ  ਮੈਡੀਕਲ ਕੈਂਪ ਲਗਾਏ ਜਾ ਰਹੇ ਹਨ । ਜਿਸ ਦੇ ਤਹਿਤ ਸ਼ਨੀਵਾਰ ਨੂੰ ਸੀ ਐੱਚ  ਸੀ ਡੱਬਵਾਲਾ  ਕਲਾਂ ਦੇ ਅਧੀਨ ਪੈਂਦੇ ਪਿੰਡ ਤੇਜਾ ਰੁਹੇਲਾ ਵਿੱਚ ਸਿਹਤ ਵਿਭਾਗ ਵੱਲੋਂ  ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 100 ਤੋਂ ਵਧੇਰੇ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਮੌਕੇ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਹ ਜਾਣਕਾਰੀ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦਿੱਤੀ।

ਹੋਰ ਪੜ੍ਹੋ :-ਰੂਪਨਗਰ ਦੇ ਨਵੇਂ ਐਸ.ਐਸ.ਪੀ ਵਜ਼ੋਂ ਡਾ.ਸੰਦੀਪ ਗਰਗ ਨੇ ਸੰਭਾਲਿਆ ਚਾਰਜ਼

ਇਸ  ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰੁਪਾਲੀ ਮਹਾਜਨ ਨੇ ਦੱਸਿਆ ਕਿ ਪਿੰਡਾਂ ਵਿਚ ਅਪ੍ਰੈਲ ਦਾ ਪੂਰਾ ਮਹੀਨਾ ਹੀ ਮੈਡੀਕਲ ਦੇ  ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਸਬੰਧੀ ਆਸ਼ਾ ਵਰਕਰਾਂ ਦੇ ਜ਼ਰੀਏ ਭਲਾਈ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਕੈਂਪ ਵਿਚ ਆਉਣ ਦੀ ਅਪੀਲ ਕੀਤੀ ਜਾਂਦੀ ਹੈ ਕਿਉਂਕਿ ਹਰ ਵਿਅਕਤੀ ਸਿਵਲ ਹਸਪਤਲ ਨਹੀਂ ਆ ਸਕਦਾ ਅਤੇ ਸਿਹਤ ਸੁਵਿਧਾਵਾਂ ਹਰੇਕ ਵਿਅਕਤੀ ਤੱਕ ਪਹੁੰਚਣ ਇਸ ਲਈ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸ਼ੂਗਰ, ਬੀਪੀ, ਵਾਇਰਲ ਇਨਫੈਕਸ਼ਨ, ਚਮੜੀ ਦੀਆਂ ਬਿਮਾਰੀਆਂ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਅਤੇ ਖੂਨ ਆਦਿ ਦੀ ਜਾਂਚ ਕਰਕੇ ਮੌਕੇ ਤੇ ਹੀ ਦਵਾਈਆਂ ਦਿੱਤੀਆਂ ਜਾਂਦੀਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਵੀ ਲਏ ਜਾ ਰਹੇ ਹਨ ਅਤੇ ਕੋਰੋਨਾ ਸੰਬੰਧੀ ਜਿਨ੍ਹਾਂ ਵਿਅਕਤੀਆਂ ਦੀ ਦੂਸਰੀ ਡੋਜ਼ ਲੱਗਣੀ ਅਜੇ ਬਾਕੀ ਹੈ ਉਨ੍ਹਾਂ ਨੂੰ ਦੂਜੀ  ਡੋਜ਼ ਵੀ ਲਾਈ ਜਾ ਰਹੀ ਹੈ।
ਇਸ ਮੈਡੀਕਲ ਕੈਂਪ ਦੌਰਾਨ ਮੈਡੀਕਲ ਅਫਸਰ ਡਾ ਅੰਸ਼ੁਲ ਨਾਗਪਾਲ, ਕਮਿਊਨਟੀ ਹੈੱਲਥ ਅਫ਼ਸਰ ਅਮਨ ਕੁਮਾਰ, ਸਿਹਤ ਕਰਮਚਾਰੀ ਗੁਰਜੀਤ ਸਿੰਘ ਅਤੇ  ਮਮਤਾ ਰਾਣੀ ਆਦਿ ਹਾਜ਼ਰ ਸਨ।
Spread the love