– ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਇੱਕ ਔਰਤ ਕਾਬੂ
ਲੁਧਿਆਣਾ, 18 ਮਈ (000) – ਸਿਹਤ ਵਿਭਾਗ ਲੁਧਿਆਣਾ ਵਲੋ ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸ਼ਾਂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋ ਰਿਸ਼ੀ ਨਗਰ ਲੁਧਿਆਣਾ ਵਿਚ ਅਣਅਧਿਕਾਰਤ ਤੌਰ ‘ਤੇ ਚੱਲ ਰਹੇ ਸਕੈਨ ਸੈਂਟਰ ‘ਤੇ ਛਾਪਾ ਮਾਰ ਕੇ ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਔਰਤ ਨੂੰ ਕਾਬੂ ਕੀਤਾ ਗਿਆ।
ਇਸ ਸਬੰਧੀ ਸਿਵਲ ਸਰਜਨ ਡਾ ਐਸ.ਪੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਜਿਸਦੇ ਤਹਿਤ ਇਸ ਸਬੰਧੀ ਕਈ ਦਿਨਾਂ ਤੋ ਰੇਕੀ ਕੀਤੀ ਜਾ ਰਹੀ ਸੀ। ਅੱਜ ਜਦੋਂ ਇਸ ਔਰਤ ਵਲੋ ਅਣਅਧਿਕਾਰਤ ਚਲਾਏ ਜਾ ਰਹੇ ਅਲਟਰਾਸਾਊਡ ਤੇ ਸਿਹਤ ਵਿਭਾਗ ਦੀ ਗਠਿਤ ਟੀਮ ਵਲੋ ਛਾਪਾ ਮਾਰਿਆ ਗਿਆ ਤਾਂ ਉਨਾ ਪਾਸੋ ਪੋਰਟੇਬਲ ਅਲਟਰਾਸਾਊਡ ਮਸ਼ੀਨ ਬਰਾਮਦ ਕੀਤੀ ਗਈ।ਇਸ ਮੌਕੇ ਪੁਲਿਸ ਨੂੰ ਬੁਲਾ ਕੇ ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।ਅਗਲੇਰੀ ਕਾਰਵਾਈ ਪੀ ਏ ਯੂ ਪੁਲਿਸ ਵਲੋ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜ਼ਿ਼ਲ੍ਹੇ ਭਰ ਵਿੱਚ ਚੱਲ ਰਹੇ ਸਕੈਨ ਸੈਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਸਕੈਨ ਸੈਟਰ ਮਾਲਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।