ਸਿਹਤ ਵਿਭਾਗ ਵਲੋਂ ਜ਼ੀਰਕਪੁਰ ’ਚ ਮਠਿਆਈਆਂ ਦੀ ਫ਼ੈਕਟਰੀ ਅਤੇ ਕਰਿਆਨਾ ਦੁਕਾਨਾ ’ਚ ਛਾਪਾ,

ਲਾਲ ਮਿਰਚ, ਹਲਦੀ, ਪਾਣੀ ਅਤੇ ਹੋਰ ਵਸਤਾਂ ਦੇ ਲਏ 15 ਸੈਂਪਲ
ਮਿਆਦ-ਪੁੱਗੀਆਂ ਅਤੇ ਮਿਲਾਵਟੀ ਚੀਜ਼ਾਂ ਦੀ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ :
ਐਸ.ਏ.ਐਸ.ਨਗਰ, 19 ਅਗਸਤ 2021
ਸਿਹਤ ਵਿਭਾਗ ਦੇ ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ) ਡਾ. ਸੁਭਾਸ ਕੁਮਾਰ ਦੀ ਅਗਵਾਈ ਵਿੱਚ ਟੀਮ ਨੇ ਜ਼ੀਰਕਪੁਰ ਵਿਚ ਮਠਿਆਈਆਂ ਬਣਾਉਣ ਵਾਲੀ ਫ਼ੈਕਟਰੀ ਅਤੇ ਮਠਿਆਈ ਦੀ ਦੁਕਾਨ ’ਚ ਅਚਨਚੇਤ ਚੈਕਿੰਗ ਕੀਤੀ।
ਡਾ. ਸੁਭਾਸ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਵੇਚੀਆਂ ਜਾ ਰਹੀਆਂ ਖਾਣ ਪੀਣ ਦੀ ਵਸਤਾਂ ਦਾ ਮਿਆਰ ਅਤੇ ਮਠਿਆਈਆਂ ਦੀ ਗੁਣਵੱਤਾ ਅਤੇ ਮਿਆਦ ਜਾਚਣ ਲਈ ਚੈਕਿੰਗ ਕੀਤੀ ਗਈ , ਉਥੇ ਖੋਏ ਅਤੇ ਪਤੀਸੇ ਦੇ ਦੋ ਸੈਂਪਲ ਵੀ ਲਏ ਜਿਹੜੇ ਜਾਂਚ ਲਈ ਲੈਬ ਵਿਚ ਭੇਜ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਗਈ ਕਿ ਮਿਲਾਵਟੀ, ਬੇਮਿਆਰੀ ਅਤੇ ਮਿਆਦ-ਪੁੱਗੀਆਂ ਮਠਿਆਈਆਂ ਦੀ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਸਿਹਤ ਅਧਿਕਾਰੀ ਨੇ ਕਾਰੋਬਾਰੀਆਂ ਨੂੰ ਮਠਿਆਈਆਂ ਦੀ ਟਰੇਅ ਉਤੇ ਮਠਿਆਈਆਂ ਦੀ ਮਿਆਦ ਖ਼ਤਮ ਹੋਣ ਦੀ ਤਰੀਕ ਦਰਸਾਉਣ ਦੀ ਵੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਫ਼ੂਡ ਸੇਫ਼ਟੀ ਟੀਮ ਨੇ ਜ਼ਿਲ੍ਹੇ ਵਿਚ ਘੁੰਮ ਰਹੀ ਫ਼ੂਡ ਸੇਫ਼ਟੀ ਜਾਂਚ ਵੈਨ ਰਾਹੀਂ ਲਾਲ ਮਿਰਚ, ਹਲਦੀ, ਪਾਣੀ ਅਤੇ ਹੋਰ ਵਸਤਾਂ ਦੇ 15 ਸੈਂਪਲ ਵੀ ਲਏ। ਡਾ. ਸੁਭਾਸ਼ ਨੇ ਦੱਸਿਆ ਕਿ ਲੋਕ ਦੁੱਧ, ਘੀ ਜਾਂ ਹੋਰ ਚੀਜ਼ਾਂ ਦੇ ਮਿਆਰ ਦੀ ਪਰਖ ਵਿਚ ਇਸ ਵੈਨ ਵਿਚ ਹੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿਹਾ ਦੁਕਾਨਦਾਰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਖਾਸ ਤੋਂ ਪਾਲਣਾ ਕਰਨ ਅਤੇ ਦੁਕਾਨਾਂ ਵਿਚ ਬਹੁਤੀ ਭੀੜ ਨਾ ਕਰਨ ਅਤੇ ਗਾਹਕਾਂ ਨੂੰ ਵਾਰੋ-ਵਾਰੀ ਸਮਾਨ ਵੇਚਣ ਦੀ ਹਦਾਇਤ ਕੀਤੀ । ਉਨਾਂ ਨੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਦੀ ਰਜਿਸਟਰੇਸ਼ਨ ਕਰਾਉਣ ਲਈ ਹਦਾਇਤ ਕੀਤੀ ਗਈ ਹੇ।

Spread the love