ਫਾਜ਼ਿਲਕਾ 4 ਜਨਵਰੀ 2022
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰੀਤੂ ਬਾਲਾ ਨੇ ਕਿਹਾ ਕਿ ਜਿਹੜੇ ਬੱਚੇ ਦੇਸ਼ ਦਾ ਭਵਿੱਖ ਮੰਨੇ ਜਾਂਦੇ ਹਨ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਵੱਲ ਧਿਆਨ ਦੇਈਏ। ਕਿਉਂਕਿ ਉਨ੍ਹਾਂ ਦੇ ਮੋਢਿਆਂ `ਤੇ ਸਾਡਾ ਭਵਿੱਖ ਹੈ। ਪਰ ਅੱਜ ਵੀ ਸਾਡੇ ਦੇਸ਼ ਵਿੱਚ ਅਜਿਹੇ ਬੱਚੇ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਸਾਡੇ ਸਹਾਰੇ ਦੀ ਲੋੜ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ (ਫਾਜ਼ਿਲਕਾ) ਅਜਿਹੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿੱਥੇ ਅਜਿਹੇ ਬੱਚਿਆਂ ਦੀ ਸੰਭਾਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਜੁਵੇਨਾਈਲ ਜਸਟਿਸ ਬੋਰਡ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਨ੍ਹਾਂ ਅਨਾਥ ਬੱਚਿਆਂ ਦੀ ਪੂਰੀ ਸੁਰੱਖਿਆ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ :-ਉਪ ਮੁੱਖ ਮੰਤਰੀ ਸ਼੍ਰੀ ਓ.ਪੀ ਸੋਨੀ ਨੇ ਕਮਿਊਨਿਟੀ ਹੈਲਥ ਸੈਂਟਰ ਤੇ ਡਾਇਗਨੌਸਟਿਕ ਬਲਾਕ ਦਾ ਕੀਤਾ ਉਦਘਾਟਨ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਉਨ੍ਹਾਂ ਬੱਚਿਆਂ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ਜੋ ਨਵੇਂ ਜਨਮੇ ਹਨ, ਬੇਔਲਾਦ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਜੇਲ੍ਹ ਵਿੱਚ ਹਨ ਜਾਂ ਜਿਨ੍ਹਾਂ ਦੇ ਮਾਪੇ ਬੱਚਿਆਂ ਦੀ ਸੁਰੱਖਿਆ ਜਾਂ ਉਨ੍ਹਾਂ ਨੂੰ ਸਿੱਖਿਆ ਦਿਵਾਉਣ ਦੇ ਯੋਗ ਨਹੀਂ ਸਨ। ਇਸ ਦੇ ਨਾਲ ਹੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਜਿਹੇ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ, ਜੋ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ, ਬਾਲ ਮਜ਼ਦੂਰੀ ਕਰਨ ਲਈ ਮਜਬੂਰ ਹੁੰਦੇ ਹਨ, ਅਪਾਹਜ ਜਾਂ ਮਾਨਸਿਕ ਤੌਰ `ਤੇ ਕਮਜ਼ੋਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਵੱਲੋਂ ਵੀ ਸੁਸਾਇਟੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਤੁਸੀਂ ਵੀ ਅਜਿਹੇ ਬੱਚਿਆਂ ਬਾਰੇ ਜਾਣਦੇ ਹੋ ਤਾਂ ਤੁਸੀਂ ਪਿੰਡ/ਸ਼ਹਿਰ ਦੇ ਸਰਪੰਚ, ਐਮ.ਸੀ., ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ (ਕਮਰਾ ਨੰਬਰ 405, ਏ ਬਲਾਕ, ਤੀਜੀ ਮੰਜ਼ਿਲ, ਡਿਪਟੀ ਕਮਿਸ਼ਨਰ ਦਫਤਰ, ਫਾਜ਼ਿਲਕਾ, 01638-261098) ਨਾਲ ਸੰਪਰਕ ਕਰ ਸਕਦੇ ਹਨ।