ਫ਼ਾਜ਼ਿਲਕਾ  ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਕੀਤਾ ਜਾਵੇਗਾ ਵਿਕਸਤ- ਹਰਜੋਤ ਸਿੰਘ ਬੈਂਸ  

ਫ਼ਾਜ਼ਿਲਕਾ  ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਕੀਤਾ ਜਾਵੇਗਾ ਵਿਕਸਤ- ਹਰਜੋਤ ਸਿੰਘ ਬੈਂਸ  
ਫ਼ਾਜ਼ਿਲਕਾ  ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਕੀਤਾ ਜਾਵੇਗਾ ਵਿਕਸਤ- ਹਰਜੋਤ ਸਿੰਘ ਬੈਂਸ  
ਜ਼ਿਲ੍ਹੇ ਦੇ ਦੌਰੇ ਤੇ ਪੁੱਜੇ ਟੂਰਿਜ਼ਮ ਮੰਤਰੀ ਨੇ ਸਾਦਕੀ ਬਾਰਡਰ ਅਤੇ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਦਾ ਕੀਤਾ ਦੌਰਾ
ਫ਼ਾਜ਼ਿਲਕਾ 17 ਅਪਰੈਲ 2022
ਸ. ਹਰਜੋਤ ਸਿੰਘ ਬੈਂਸ, ਕਾਨੂੰਨ ਤੇ ਵਿਧਾਨਕ ਮਾਮਲੇ, ਖਣਨ ਤੇ ਭੂਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਮੰਤਰੀ ਪੰਜਾਬ ਨੇ ਆਖਿਆ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਪ੍ਰਯਟਨ ਸਥਲਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਹੋਰ ਪੜ੍ਹੋ :-ਜਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਸਿਹਤ ਮੇਲਾ 18 ਤੋਂ 21 ਅਪ੍ਰੈਲ ਤੱਕ: ਡਿਪਟੀ ਕਮਿਸ਼ਨਰ

ਐਤਵਾਰ ਨੂੰ ਜ਼ਿਲ੍ਹੇ ਦੇ ਦੌਰੇ ਤੇ ਪੁੱਜੇ ਕੈਬਨਿਟ ਮੰਤਰੀ ਨੇ ਸਾਦਕੀ ਬਾਰਡਰ ਵਿਖੇ ਰੀਟਰੀਟ ਦੀ ਰਸਮ ਵਿਚ ਸ਼ਿਰਕਤ ਕੀਤੀ ਅਤੇ ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਵਿਖੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ । ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੀ ਵਿਸੇਸ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।

ਇੱਥੇ ਗੱਲਬਾਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਆਖਿਆ ਕਿ  ਸ਼ਹੀਦਾਂ ਦੀ ਸਮਾਧੀ ਆਸਫਵਾਲਾ ਸਮੇਤ ਫਾਜ਼ਿਲਕਾ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਥਾਵਾਂ ਨੂੰ  ਉਨ੍ਹਾਂ ਦੇ ਵਿਭਾਗ ਵੱਲੋਂ ਵਿਕਸਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਾ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ  ਅਸੀਂ ਜਿੰਨਾ ਵੀ ਕੰਮ ਕਰੀਏ ਉਹ ਘੱਟ ਹੈ।  ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਵੱਲੋਂ  ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ  ।
ਉਨ੍ਹਾਂ ਨੇ ਇਸ ਮੌਕੇ ਫਾਜ਼ਿਲਕਾ ਦੀ ਸਿਵਲ ਸੁਸਾਇਟੀ ਵੱਲੋਂ ਸ਼ਹੀਦਾਂ ਦੀ ਸਮਾਧ ਆਸਫਵਾਲਾ ਦੀ ਦੇਖ ਰੇਖ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪੁੱਜਣ ਤੇ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ,   ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ, ਐੱਸਐੱਸਪੀ ਭੁਪਿੰਦਰ ਸਿੰਘ ਨੇ ਉਨ੍ਹਾਂ ਦਾ ਸੁਆਗਤ ਕੀਤਾ।  ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।  ਬਾਅਦ ਵਿੱਚ ਉਹ ਕੌਮਾਂਤਰੀ ਸਰਹੱਦ ਤੇ ਵਸੇ ਪਿੰਡ ਮੁਹਾਰ ਜਮਸ਼ੇਰ ਵਿਖੇ ਵੀ ਗਏ ਅਤੇ ਇੱਥੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਐੱਸਡੀਐੱਮ ਰਵਿੰਦਰ ਸਿੰਘ ਅਰੋੜਾ ਅਤੇ ਅਮਿਤ ਗੁਪਤਾ, ਤਹਿਸੀਲਦਾਰ ਸਿਸ਼ਪਾਲ ਤੇ ਰਾਕੇਸ ਕੁਮਾਰ ਅਗਰਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਜਦ ਕਿ ਸ਼ਹੀਦਾਂ ਦੀ ਸਮਾਧੀ ਵਿਖੇ ਸ੍ਰੀ ਕਰਨ ਗਿਲਹੋਤਰਾ, ਪਰਫੁੱਲ ਨਾਗਪਾਲ,  ਸ਼ਸ਼ੀਕਾਂਤ, ਬੀ ਐੱਲ ਸਿੱਕਾ ਸਮੇਤ ਕਮੇਟੀ ਮੈਂਬਰਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ।