ਅੰਮ੍ਰਿਤਸਰ 17 ਮਾਰਚ 2022
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਸਹਿਵਾਸਣਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ । ਇਸ ਤਿਉਹਾਰ ਦੇ ਮੋਕੇ ਤੇ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਿਸ ਵਿੱਚ ਸਹਿਵਾਸਣਾਂ ਵਲੋਂ ਰੰਗੋਲੀ ਬਣਾਈ ਗਈ, welcome greeting cards ਬਣਾਏ ਗਏ ।
ਹੋਰ ਪੜ੍ਹੋ :-ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਆਨਲਾਈਨ ਕਿਸਾਨ ਮੇਲਾ 21 ਮਾਰਚ ਨੂੰ
ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀਮਤੀ ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਅਸੀਸਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮਨਜਿੰਦਰ ਸਿੰਘ, ਮੈਂਬਰਜ਼ ਜ਼ਿਲ੍ਹਾ ਬਾਲ ਭਲਾਈ ਕਮੇਟੀ, ਡਾ. ਰਸ਼ਮੀ ਵਿੱਜ, ਲੋਕਲ ਡੋਨਰ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ, ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜੂਦ ਰਹੇ ।