ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਜਲੰਧਰ ’ਚ ਲੱਗੇਗਾ ਵਿਸ਼ੇਸ਼ ਕੈਂਪ
ਜਲੰਧਰ,17 ਨਵੰਬਰ 2021
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਕੜੀ ਵਜੋਂ 18 ਨਵੰਬਰ ਨੂੰ ਦਫ਼ਤਰ ,ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ,ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਸ੍ਰੀ ਜਸਵੰਤ ਰਾਏ ਨੇ ਦੱਸਿਆ ਕਿ 18 ਨਵੰਬਰ ਨੂੰ ਥਿੰਕ ਗੈਸ,ਫਗਵਾੜਾ ਵਲੋਂ ਇਸ ਕੈਂਪ ਦੌਰਾਨ ਪਲੰਬਰ ਅਤੇ ਫਿੱਟਰ ਦੀਆਂ 200 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਜਿਸ ਲਈ ਵਿਦਿਅਕ ਯੋਗਤਾ ਆਈ.ਟੀ.ਆਈ/ਡਿਪਲੋਮਾ ਹੋਲਡਰ ਹੈ ਜਦਕਿ ਸੇਲਜ ਪ੍ਰੋਫਾਈਲ ਦੀਆਂ 30 ਅਸਾਮੀਆਂ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ। ਉਨਾਂ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨਾਂ ਦੱਸਿਆ ਕਿ ਇਹ ਇਟਰਵਿਊ 18 ਨਵੰਬਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ,ਕਮਰਾ ਨੰਬਰ 313,ਤੀਜੀ ਮੰਜ਼ਿਲ,ਜ਼ਿਲਾ ਪ੍ਰਬੰਧਕੀ ਕੰਪਲੈਕਸ ,ਜਲੰਧਰ ਵਿਖੇ ਲਈ ਜਾਵੇਗੀ।