ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਨਿਰਪੱਖ, ਸੁਤੰਤਰ ਤੇ ਬਿਨਾਂ ਕਿਸੇ ਡਰ ਤੇ ਭੈਅ ਦੇ ਨੇਪਰੇ ਚਾੜ੍ਹੀਆਂ ਜਾਣਗੀਆਂ

Mr. Mohammad Ishfaq
ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਨਿਰਪੱਖ, ਸੁਤੰਤਰ ਤੇ ਬਿਨਾਂ ਕਿਸੇ ਡਰ ਤੇ ਭੈਅ ਦੇ ਨੇਪਰੇ ਚਾੜ੍ਹੀਆਂ ਜਾਣਗੀਆਂ
ਵਿਧਾਨ ਸਭਾ ਚੋਣਾਂ-2022
ਜ਼ਿਲੇ ਗੁਰਦਾਸਪੁਰ ਅੰਦਰ ਪੁਹੰਚੇ ਚੋਣ ਆਬਜ਼ਰਵਰਾਂ ਨੇ ਪੱਤਰਕਾਰਾਂ ਨਾਲ ਕੀਤੀ ਮਿਲਣੀ
20 ਫਰਵਰੀ ਨੂੰ ਵੋਟਰ ਵੱਧ ਤੋਂ ਵੱਧ ਆਪਣੇ ਹੱਕ ਦਾ ਇਸਤੇਮਾਲ ਕਰਨ-ਜ਼ਿਲਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ, 5 ਫਰਵਰੀ 2022

ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਗਏ ਜ਼ਿਲੇ ਗੁਰਦਾਸਪੁਰ ਦੇ ਸਾਰੇ 08 ਚੋਣ ਆਬਜਰਵਰਾਂ ਵਲੋਂ ਇੰਸਟੀਟਿਊਟ ਆਫ ਹੋਟਲ ਮੈਨਜੈਮੈਂਟ, ਗੁਰਦਾਸਪੁਰ ਦੇ ਹਾਲ ਵਿਚ ਪੱਤਰਕਾਰਾਂ ਸਾਥੀਆਂ ਨਾਲ ਮਿਲਣੀ ਕੀਤੀ ਗਈ।

ਹੋਰ ਪੜ੍ਹੋ:-ਜਨਰਲ ਅਤੇ ਖਰਚਾ ਨਿਗਰਾਨ ਵੱਲੋਂ ਆਰਓ ਸਮੇਤ ਹਲਕਾ 102 ਭਦੌੜ ਦੇ ਉਮੀਦਵਾਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ

ਪ੍ਰੈਸ ਕਾਨਫਰੰਸ ਦੌਰਾਨ ਵਿਧਾਨ ਸਭਾ ਹਲਕੇ ਹਲਕਾ ਫਤਿਹਗੜ੍ਹ ਚੂੜੀਆਂ-9 ਅਤੇ ਡੇਰਾ ਬਾਬਾ ਨਾਨਕ-10 ਦੇ ਜਨਰਲ ਆਬਜਰਵਰ ਸ੍ਰੀ ਕਲਿਆਣ ਚੰਦ ਚਮਨ, ਵਿਧਾਨ ਸਭਾ ਹਲਕਾ ਕਾਦੀਆਂ-6 ਅਤੇ ਸ੍ਰੀ ਹਰਗੋਬਿੰਦਪੁਰ-8 ਦੇ ਜਨਰਲ ਆਬਜਰਵਰ ਸ੍ਰੀ ਚੰਦਰਾ ਸ਼ੇਖਰ , ਵਿਧਾਨ ਸਭਾ ਹਲਕਾ ਗੁਰਦਾਸਪੁਰ-4 ਅਤੇ ਦੀਨਾਨਗਰ-5 ਦੇ ਜਨਰਲ ਆਬਜ਼ਰਵਰ ਡਾ. ਨੀਰਜ ਸ਼ੁਕਲਾ, ਵਿਧਾਨ ਸਭਾ ਹਲਕਾ ਬਟਾਲਾ-7 ਦੇ ਜਨਰਲ ਆਬਜਰਵਰ ਸ੍ਰੀ ਮਨਵਿੰਦਰਾ ਪ੍ਰਤਾਪ ਸਿੰਘ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੇ ਖਰਚਾ ਅਬਜ਼ਰਵਰ ਸ੍ਰੀ ਸੌਰਭ ਕੁਮਾਰ ਰਾਏ ਤੇ ਵਿਧਾਨ ਸਭਾ ਹਲਕਾ ਬਟਾਲਾ, ਸ੍ਰੀ ਹਰਗੋਬਿੰਦਪੁਰ, ਫਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੇ ਖਰਚਾ ਆਬਜ਼ਰਵਰ ਸ੍ਰੀ ਸੀ.ਪੀ ਚੰਦਰਕਾਂਤ ਅਤੇ ਪੁਲਿਸ ਆਬਜ਼ਰਵਰ ਸ੍ਰੀ ਨਵਨੀਤ ਸੇਕਰਾ, ਜੋ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਦੇ ਆਬਜ਼ਰਵਰ ਹਨ ਅਤੇ ਸ੍ਰੀ ਰਾਜੀਵ ਸਵਰੂਪ, ਜੋ ਵਿਧਾਨ ਸਭਾ ਹਲਕਾ ਕਾਦੀਆਂ, ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਆਬਜ਼ਰਵਰ ਮੋਜੂਦ ਸਨ।

ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਜ਼ਿਲਾ ਚੋਣ ਅਫਸਰ-ਕਮ –ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਗੋਰਵ ਤੂਰਾ ਐਸ.ਐਸ.ਪੀ ਬਟਾਲਾ, ਵਲੋਂ ਚੋਣਾਂ ਦੇ ਸਬੰਧ ਵਿਚ ਕੀਤੀਆਂ ਤਿਆਰੀਆਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਿਲਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜਿਲੇ ਦੇ 7 ਵਿਧਾਨ ਸਭਾ ਹਲਕਿਆਂ ਲਈ ਜਿਲੇ ਅੰਦਰ 8 ਚੋਣ ਆਬਜ਼ਰਵਰ ਪੁਹੰਚੇ ਹਨ। 04 ਜਨਰਲ ਆਬਜ਼ਰਵਰ, 02 ਖਰਚਾ ਤੇ 02 ਪੁਲਿਸ ਆਬਜ਼ਰਵਰ ਪਹੁੰਚੇ ਹਨ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਚੋਣਾਂ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਕਰਵਾਉਣ ਲਈ 22 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਫਲਾਇੰਗ ਸਕੈਅਡ, ਫਲਾਇੰਗ ਸਕੈਡ ਸੀ ਵਿਜਲ, ਸਟੇਟਿਕ ਸਰਵੈਲੰਸ ਟੀਮਾਂ, ਵੀਡੀਓ ਸਰਵੈਲੈਂਸ ਆਦਿ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ 24 ਘੰਟੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾ ਰਹੀਆਂ ਹਨ। ਇਸ ਤੋਂ ਇਲਾਵਾ ਕੰਟਰੋਲ ਰੂਮ, ਸੀ-ਵਿਜ਼ਲ ਤੇ ਐਮ ਸੀ ਐਮ ਸੀ ਸੈਂਟਰ ਸਥਾਪਤ ਕੀਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਨਸ਼ਾ ਰੋਕਣ ਅਤੇ ਨਜਾਇਜ ਸ਼ਰਾਬ ਆਦਿ ਵਿਰੁੱਧ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬਿਆਸ ਦਰਿਆ ਨੇੜਲੇ ਪਿੰਡਾਂ ਵਿਚੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਰੋਕਣ ਲਈ ਵਿਸ਼ੇਸ 7 ਟੀਮਾਂ ਬਣਾਈਆਂ ਗਈਆਂ ਹਨ। ਡਰੱਗ ਕੰਟਰੋਲ ਵਲੋਂ ਵਿਸ਼ੇਸ ਟੀਮਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਜਿਲੇ ਅੰਦਰ 12 ਲੱਖ 82 ਹਜਾਰ 36 ਵੋਟਰ ਹਨ। ਜਿਨਾਂ ਵਿਚੋਂ 675823 ਮੇਲ ਤੇ 606182 ਫੀਮੇਲ ਵੋਟਰ ਹਨ। 16 ਹਜਾਰ 664 ਸਰਵਿਸ ਵੋਟਰ ਹਨ। ਥਰਡ ਜੈਂਡਰ ਵੋਟਰ 31 ਹਨ। ਕੁਲ 1554 ਪੋਲਿੰਗ ਸਟੇਸ਼ਨ ਹਨ। ਉਨਾਂ ਅੱਗੇ ਦੱਸਿਆ ਕਿ 148 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। 07 ਪੋਲਿੰਗ ਸਟੇਸ਼ਨਾਂ ਵਿਚ ਦਿਵਿਆਂਗ ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ ਅਤੇ 14 ਪੋਲਿੰਗ ਸਟੇਸ਼ਨਾਂ ਵਿਚ ਸਾਰਾ ਪੋਲਿੰਗ ਸਟਾਫ ਔਰਤਾਂ ਦਾ ਹੋਵੇਗਾ। ਇਨਾਂ ਪੋਲਿੰਗ ਸਟੇਸ਼ਨਾਂ ਵਿਚ ਮੇਲ ਤੇ ਫੀਮੇਲ ਵੋਟਰ ਆਪਣੀ ਵੋਟ ਪਾ ਸਕਦੇ ਹਨ।

ਉਨਾਂ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ। ਉਨਾਂ ਦੱਸਿਆ ਕਿ ਸਾਰੇ ਪੋਲਿੰਗ ਸਟਾਫ ਦੇ ਦੋਵੇਂ ਡੋਜਾਂ ਲੱਗ ਚੱਕੀਆਂ ਹਨ ਅਤੇ ਬੂਸਟਰ ਡੋਜ ਵੀ ਲਗਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਹਨ। ਸੈਨੀਟਾਇਜੇਸ਼ਨ, ਮਾਸਕ, ਸਰੀਰ ਦਾ ਤਾਪਮਾਨ ਚੈੱਕ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਰੈਂਪ ਅਤੇ ਵੀਲ੍ਹ ਚੇਅਰ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੇ ਵੋਟ ਦੇ ਹੱਕ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ।

ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਪ੍ਰੈਸ ਨੂੰ ਮੁਖਾਤਿਬ ਹੁੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੇ ਭੈਅ ਤੋਂ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਆਦਰਸ਼ ਚੋਣ ਜਾਬਤੇ ਦੀ ਸ਼ਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 09 ਕੰਪਨੀਆਂ ਪੈਰਾ-ਮਿਲਟਰੀ ਫੋਰਸ ਦੀਆਂ ਗੁਰਦਾਸਪੁਰ ਪਹੁੰਚ ਚੁੱਕੀਆਂ ਹਨ, ਜੋ ਪੁਲਿਸ ਵਿਭਾਗ ਨਾਲ ਮਿਲਕੇ 24 ਘੰਟੇ ਕੰਮ ਕਰ ਰਹੀਆਂ ਹਨ। ਉਨਾਂ ਦੱਸਿਆ ਕਿ 43 ਕਿਸਮ ਦੇ ਵੱਖ-ਵੱਖ ਨਾਕਿਆਂ ਰਾਹੀਂ ਪੁਲਿਸ ਵਿਭਾਗ ਵਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਚੋਣਾਂ ਅਮਨ-ਸ਼ਾਂਤੀਪੂਰਵਕ ਨੇਪਰੇ ਚਾੜ੍ਹੀਆਂ ਜਾਣਗੀਆਂ।

ਪ੍ਰੈਸ ਨਾਲ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਗੋਰਵ ਤੂਰਾ ਨੇ ਦੱਸਿਆ ਕਿ ਪੁਲਿਸ ਜਿਲਾ ਬਟਾਲਾ ਵਲੋਂ ਚੋਣਾਂ ਦੇ ਮੱਦੇਨਜ਼ਰ ਪੂਰੀਆਂ ਤਿਆਰੀਆਂ ਹਨ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇਗਾ।

ਚੋਣ ਆਬਜ਼ਰਵਰ ਤੇ ਜਿਲਾ ਚੋਣ ਅਫਸਰ ਗੁਰਦਾਸਪੁਰ ਇੰਸਟੀਚਿਊਟ ਆਫ ਹੋਟਲ ਮੈਨੇਜੇਮੈਂਟ ਗੁਰਦਾਸਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦੇ ਹੋਏ।

Spread the love