ਅੰਮਿ੍ਰਤਸਰ 3 ਜਨਵਰੀ 2023
ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮਿ੍ਰਤਸਰ ਸ਼ਹਿਰ, ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗਾਵਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 5 ਮਾਰਚ 2023 ਤੱਕ ਲਾਗੂ ਰਹੇਗਾ।