ਲੋਕ, ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਸੀ-ਵਿਜ਼ਲ ਐਪ ਰਾਹੀ ਕਰਨ-ਸੀ-ਵਿਜ਼ਲ ਨਾਗਰਿਕ ਐਪ ਰਾਹੀਂ ਪ੍ਰਾਪਤ ਸ਼ਿਕਾਇਤ ਦਾ 100 ਮਿੰਟ ਦੇ ਅੰਦਰ ਕੀਤਾ ਜਾਂਦਾ ਹੈ ਨਿਪਟਾਰਾ
ਗੁਰਦਾਸਪੁਰ, 17 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਸਖ਼ਤ ਸਬਦਾਂ ਵਿਚ ਕਿਹਾ ਕਿ ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਕਰਵਾਉਣ ਲਈ ਵਚਨਬੱਧ ਹੈ।
ਹੋਰ ਪੜ੍ਹੋ :- ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਉਰੋ ਵੱਲੋਂ ਸਾਥੀ ਬਲਾਈਂਡ ਹੋਮ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਸੀ-ਵਿਜ਼ਲ ਨਾਗਰਿਕ ਐਪ ’ਤੇ ਕੀਤੀ ਜਾਵੇ। ਸੀ-ਵਿਜ਼ਲ ਐਪ ਰਾਹੀਂ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਨੰਬਰ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਲੋਕਾਂ ਨੂੰ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਉੱਪਰ ਪ੍ਰਾਪਤ ਹੋਈ ਸ਼ਿਕਾਇਤ ਨੂੰ 100 ਮਿੰਟ ਦੇ ਅੰਦਰ-ਅੰਦਰ ਨਿਪਟਾਉਣਾ ਲਾਜ਼ਮੀ ਹੁੰਦਾ ਹੈ। ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਮੋਬਾਇਲ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ , ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕੀਤੀ ਜਾ ਸਕਦੀ । ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਆਦਿ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਜਿਲੇ ਅੰਦਰ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੀ-ਵਿਜ਼ਲ ਰਾਹੀਂ 148 ਸ਼ਿਕਾਇਤਾਂ (16 ਫਰਵਰੀ ਤਕ) ਪ੍ਰਾਪਤ ਹੋਈਆਂ ਸਨ, ਜਿਨਾਂ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾ ਚੁੱਕਾ ਹੈ।