ਜ਼ਿਲ੍ਹੇ ਦੇ ਗੈਰ ਕਾਨੂੰਨੀ ਠੇਕਿਆਂ ਤੇ ਅਤੇ ਪਾਬੰਦੀਸ਼ੁਦਾ ਦਵਾਈ ਵੇਚਣ ਵਾਲਿਆਂ ਡੀਲਰਾਂ ਤੇ ਨਿਯਮਾਂ ਅਨੁਸਾਰ ਕੀਤੀ ਜਾਵੇ ਕਾਰਵਾਈ

DAVINDER
ਜ਼ਿਲ੍ਹੇ ਦੇ ਗੈਰ ਕਾਨੂੰਨੀ ਠੇਕਿਆਂ ਤੇ ਅਤੇ ਪਾਬੰਦੀਸ਼ੁਦਾ ਦਵਾਈ ਵੇਚਣ ਵਾਲਿਆਂ ਡੀਲਰਾਂ ਤੇ ਨਿਯਮਾਂ ਅਨੁਸਾਰ ਕੀਤੀ ਜਾਵੇ ਕਾਰਵਾਈ

ਫਿਰੋਜ਼ਪੁਰ 27 ਦਸੰਬਰ 2021

ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਦਵਿੰਦਰ ਸਿੰਘ ਵਲੋਂ ਜਿਲੇ ਦੇ ਐਕਸਾਈਜ, ਪੁਲਿਸ ਤੇ ਇੰਨਕਮ-ਟੈਕਸ ਵਿਭਾਗਾਂ ਅਤੇ ਡਰਗ-ਇੰਸਪੈਕਟਰ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਐਕਸਾਈਜ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਠੇਕੇ ਦੀ ਚੈਕਿੰਗ ਕੀਤੀ ਜਾਵੇ ਅਤੇ ਉਨਾਂ ਦੇ ਪਾਸ ਪਏ ਹੋਏ ਸਟਾਕ ਅਤੇ ਵਿਕਰੀ ਦਾ ਹਿਸਾਬ ਚੈਕ ਕੀਤਾ ਜਾਵੇ। ਜੇਕਰ ਕਿਸੇ ਵੀ ਥਾਂ ਕੋਈ ਵੀ ਗੈਰ ਕਾਨੂੰਨੀ ਠੇਕਾ ਪਾਇਆ ਜਾਂਦਾ ਹੈ ਤਾਂ ਉਸਤੇ ਤੁਰੰਤ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ :-ਦਿਵਿਆਂਗਜਨ ਵੋਟਰਾਂ ਦੀ 100 ਫ਼ੀਸਦੀ ਵੋਟਾਂ ‘ਚ ਭਾਗੀਦਾਰੀ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਗਠਿਤ

ਉਨ੍ਹਾਂ ਡਰਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਟੀਮ ਸਮੇਤ ਅਚਨਚੇਤ ਚੈਕਿੰਗ ਕਰਨ ਅਤੇ ਜੇਕਰ ਕੋਈ ਵੀ ਡੀਲਰ ਕਿਸੇ ਵੀ ਕਿਸਮ ਦੀ ਪਾਬੰਦੀਸ਼ੁਦਾ ਦਵਾਈ ਵੇਚਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪੂਰੇ ਜਿਲੇ ਵਿੱਚ ਵਿਸ਼ੇਸ਼ ਨਾਕੇ ਲਗਾ ਦਿੱਤੇ ਗਏ ਹਨ ਅਤੇ ਇਨ੍ਹਾਂ ਨਾਕਿਆ ਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾ ਰਹੇ ਹਨ ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਅਤੇ ਗਲਤ ਅਨਸਰਾਂ ਤੇ ਕੰਟਰੋਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਮੂਹ ਨਾਕਿਆਂ ਤੇ ਵਿਸ਼ੇਸ਼ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਜਿਨਾਂ ਵਿਭਾਗਾਂ ਨੇ ਆਪਣੇ ਸਟਾਫ ਦੀਆਂ ਸੂਚੀਆਂ ਜ਼ਿਲ੍ਹਾ ਚੋਣ ਦਫਤਰ ਵਿਖੇ ਨਹੀਂ ਭੇਜੀਆ, ਉਨਾ ਵਿਭਾਗਾਂ ਦੀਆਂ ਤਨਖਾਹਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ।

Spread the love