ਚੋਣ ਬੂਥਾਂ ਦੇ 100 ਮੀਟਰ ਦੇ ਘੇਰੇ ਵਿੱਚ ਗੈਰ-ਕਾਨੂੰਨੀ ਇਕੱਠਾਂ, ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਪਬਲਿਕ ਮੀਟਿੰਗ ਕਰਨ, ਨਾਅਰੇ ਲਾਉਣ ਤੇ ਵਿਖਾਵਾ ਕਰਨ ’ਤੇ ਪਾਬੰਦੀ

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ
ਚੋਣ ਪ੍ਰਚਾਰ ਦੀ ਸਮਾਪਤੀ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰ ਦੀ ਵਰਤੋਂ ’ਤੇ ਰੋਕ
ਚੋਣ ਪ੍ਰਚਾਰ ’ਚ ਬਾਹਰੋਂ ਆਏ ਰਿਸ਼ਤੇਦਾਰਾਂ ਤੇ ਸਮਰਥਕਾਂ ਦੇ ਹਲਕਿਆਂ ’ਚ ਰਹਿਣ ’ਤੇ ਰੋਕ
ਰੂਪਨਗਰ, 18 ਫ਼ਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰਿ ਨੇ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਦੇ ਚੋਣ ਬੂਥਾਂ ਦੇ 100 ਮੀਟਰ ਦੇ ਘੇਰੇ ਵਿੱਚ ਗੈਰ-ਕਾਨੂੰਨੀ ਇਕੱਠਾਂ, ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਪਬਲਿਕ ਮੀਟਿੰਗ ਕਰਨ, ਨਾਅਰੇ ਲਾਉਣ ਤੇ ਵਿਖਾਵਾ ਕਰਨ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪਾਬੰਦੀ ਲਾ ਦਿੱਤੀ ਹੈ।
ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀ/ਕਰਮਚਾਰੀਆਂ, ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਸਮਾਗਮਾਂ ਅਤੇ ਮ੍ਰਿਤਕਾਂ ਦੇ ਅੰਤਮ ਸਸਕਾਰ ਮੌਕੇ ਹੋਣ ਵਾਲੇ ਇਕੱਠ ਨੂੰ ਇਸ ਤੋਂ ਛੋਟ ਹੋਵੇਗੀ। ਇਹ ਹੁਕਮ 20 ਫ਼ਰਵਰੀ ਨੂੰ ਮਤਦਾਨ ਵਾਲੇ ਦਿਨ ਲਈ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

ਹੋਰ ਪੜ੍ਹੋ :-ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ, ਉਨਾਂ ਤੋਂ ਸਾਵਧਾਨ ਰਹਿਣਾ: ਭਗਵੰਤ ਮਾਨ

ਇਸੇ ਤਰ੍ਹਾਂ 18 ਫ਼ਰਵਰੀ, 2022 ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰ ਦੀ ਵਰਤੋਂ ’ਤੇ ਰੋਕ ਲਾਉਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀ/ਕਰਮਚਾਰੀਆਂ, ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਸਮਾਗਮਾਂ ਅਤੇ ਮ੍ਰਿਤਕਾਂ ਦੇ ਅੰਤਮ ਸਸਕਾਰ ਮੌਕੇ ਹੋਣ ਵਾਲੇ ਇਕੱਠ ਅਤੇ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਇਸ ਤੋਂ ਛੋਟ ਹੋਵੇਗੀ। ਇਹ ਹੁਕਮ 18 ਫ਼ਰਵਰੀ, 2022 ਨੂੰ ਸ਼ਾਮ 6 ਵਜੇ ਤੋਂ ਮਿਤੀ 21.02.2022 ਨੂੰ ਸ਼ਾਮ 6 ਵਜੇ ਤੱਕ ਲਾਗੂ ਰਹਿਣਗੇ।
ਇੱਕ ਹੋਰ ਹੁਕਮ ਰਾਹੀਂ ਚੋਣ ਪ੍ਰਚਾਰ ’ਚ ਬਾਹਰੋਂ ਆਏ ਰਿਸ਼ਤੇਦਾਰਾਂ ਤੇ ਸਮਰਥਕਾਂ ਦੇ ਹਲਕਿਆਂ ’ਚ ਅਣ-ਅਧਿਕਾਰਿਤ ਤੌਰ ’ਤੇ ਰਹਿਣ ਅਤੇ ਘੁੰਮਣ ’ਤੇ ਰੋਕ ਲਾਈ ਹੈ। ਚੋਣ ਹਲਕੇ ਦੇ ਚੁਣੇ ਹੋਏ ਐਮ ਪੀ ਅਤੇ ਹਲਕਾ ਵਿਧਾਇਕਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਪਰੰਤੂ ਉਹ ਚੋਣ ਪ੍ਰਚਾਰ ਨਹੀਂ ਕਰਨਗੇ ਅਤੇ ਆਪਣੇ ਹੀ ਹਲਕੇ ’ਚ ਰਹਿਣਗੇ। ਇਹ ਹੁਕਮ 18 ਫ਼ਰਵਰੀ, 2022 ਨੂੰ ਸ਼ਾਮ 6 ਵਜੇ ਤੋਂ ਮਿਤੀ 20.02.2022 ਨੂੰ ਸ਼ਾਮ 6 ਵਜੇ ਤੱਕ ਲਾਗੂ ਰਹਿਣਗੇ।
Spread the love