ਇੰਨ-ਸੀਟੂ (ਸੀ.ਆਰ.ਐਮ) ਸਕੀਮ ਸਾਲ 2021-22 ਅਧੀਨ ਖਰੀਦੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 24 ਮਾਰਚ ਤੋਂ

ਪਟਿਆਲਾ, 22 ਮਾਰਚ 2022

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ: ਜਸਵੰਤ ਰਾਏ ਦੀ ਅਗਵਾਈ ਹੇਠ ਇੰਨ-ਸੀਟੂ (ਸੀ.ਆਰ.ਐਮ) ਸਕੀਮ ਸਾਲ 2021-22 ਅਧੀਨ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓਜ ਵੱਲੋਂ ਖਰੀਦੀ ਗਈ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਣੀ ਹੈ।

ਹੋਰ ਪੜ੍ਹੋ :-ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਜਸਵੰਤ ਰਾਏ ਨੇ ਦੱਸਿਆ ਕਿ 24 ਮਾਰਚ ਨੂੰ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਤੇ ਮਿਤੀ 25 ਮਾਰਚ ਨੂੰ ਬਾਕੀ ਹੋਰ ਰਹਿੰਦੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰਾਂ ਜਾਂ ਬਲਾਕ ਅਫ਼ਸਰਾਂ ਵੱਲੋਂ ਨਿਸ਼ਚਿਤ ਕੀਤੀਆਂ ਥਾਵਾਂ ਉੱਤੇ ਕੀਤੀ ਜਾਵੇਗੀ। ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਕਾਰੀਆਂ ਦੀ ਡਿਊਟੀ ਲਗਾਂ ਕੇ ਵੈਰੀਫਿਕੇਸ਼ਨ ਸੈਂਟਰਾਂ ਤੇ ਆਉਣ ਵਾਲੇ ਕਿਸਾਨਾਂ ਲਈ ਯੋਗ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮਸ਼ੀਨ ਖਰੀਦ ਲਈ ਹੈ ਅਤੇ ਮਸ਼ੀਨ ਦੀ  ਫਿਜ਼ੀਕਲ ਵੈਰੀਫਿਕੇਸ਼ਨ ਨਹੀਂ ਹੋਈ ਹੈ ਉਹ ਆਪਣੇ ਬਲਾਕ ਦਫ਼ਤਰ ਨਾਲ ਸੰਪਰਕ ਕਰਕੇ ਨਿਸ਼ਚਿਤ ਮਿਤੀ ਨੂੰ ਆਪਣੀ ਮਸ਼ੀਨ ਦੀ ਵੈਰੀਫਿਕੇਸ਼ਨ ਕਰਵਾ ਲੈਣ।

Spread the love