ਇੰਡੋਰ 50 ਤੇ ਬਾਹਰ 100 ਤੋਂ ਵੱਧ ਲੋਕਾਂ ਦੇ ਇੱਕਠ ਦੀ ਮਨਾਹੀ: ਵਧੀਕ ਜ਼ਿਲਾ ਮੈਜਿਸਟ੍ਰੇਟ
ਬਰਨਾਲਾ, 16 ਜਨਵਰੀ 2022
ਕੋਵਿਡ ਦੇ ਵਧ ਰਹੇ ਖ਼ਤਰੇ ਦੇ ਮੱਦੇਨਜਰ ਵਧੀਕ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਅਮਿਤ ਬੈਂਬੀ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ 2022 ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨਾਂ ਅੰਦਰ (ਇੰਡੋਰ) 50 ਅਤੇ ਬਾਹਰ (ਆਊਟਡੋਰ) 100 ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
ਹੋਰ ਪੜ੍ਹੋ :-ਕਾਂਗਰਸ ਨੇਤਾ ਡਾ. ਵਜੀਰ ਸਿੰਘ ਜੱਸਲ ‘ਆਪ’ ਵਿੱਚ ਹੋਏ ਸ਼ਾਮਲ
ਜ਼ਿਕਰਯੋਗ ਹੈ ਕਿ ਪਹਿਲਾਂ ਤੋਂ ਲਾਗੂ ਪਾਬੰਦੀਆਂ ਜਿਨਾਂ ਨੂੰ ਅੱਗੇ ਵਿਸਥਾਰ ਦਿੱਤਾ ਗਿਆ ਹੈ, ਅਨੁਸਾਰ ਜਨਤਕ ਥਾਵਾਂ ਅਤੇ ਕੰਮ ਦੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਲਈ ਨਿਰਦੇਸ਼ਿਤ ਕੀਤਾ ਗਿਆ ਹੈ। ਇਹ ਹੁਕਮ 25 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।