ਪਿੰਡਾਂ ਵਿੱਚ ਵੋਟਿੰਗ ਰੁਝਾਨ ਵਧਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ: ਸ. ਗੁਰਵਿੰਦਰ ਜੌਹਲ

GURWINDER JOHAL
ਪਿੰਡਾਂ ਵਿੱਚ ਵੋਟਿੰਗ ਰੁਝਾਨ ਵਧਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ: ਸ. ਗੁਰਵਿੰਦਰ ਜੌਹਲ
ਰੂਪਨਗਰ, 8 ਫਰਵਰੀ 2022
ਰਿਟਰਨਿੰਗ ਅਫਸਰ-ਕਮ-ਸਬ-ਡਵੀਜਨਲ ਮੈਜਿਸਟਰੇਟ ਸ. ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ  ਪਿੰਡਾਂ ਵਿੱਚ ਵੋਟਿੰਗ ਰੁਝਾਨ ਵਧਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਬੂਥ ਜਾਗਰੂਕਤਾ ਗਰੁੱਪਾਂ ਰਾਹੀਂ ਹਰ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ

ਸ. ਜੌਹਲ ਨੇ ਦੱਸਿਆ ਕਿ ਜਿਨ੍ਹਾਂ ਬੂਥਾਂ ਉੱਤੇ ਪਹਿਲਾਂ ਵੋਟਿੰਗ ਪ੍ਰਤੀਸ਼ਤ ਘੱਟ ਦਰਜ ਕੀਤੀ ਗਈ ਹੈ ਉਨ੍ਹਾਂ ਬੂਥਾਂ ਉੱਤੇ 100 ਫੀਸਦ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ ਤੇ ਮਹਿਲਾ ਵੋਟਰਾਂ, ਨਵੇਂ ਬਣੇ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲੈ ਕੇ ਜਾਣ ਲਈ ਪਿੰਡਾ ਵਿੱਚ ਬੂਥ ਜਾਗਰੂਕਤਾ ਗਰੁੱਪ ਬਣਾਏ ਗਏ ਹਨ। ਇਹ ਗਰੁੱਪ ਵੋਟਰਾਂ ਕੋਲ ਜਾ ਕੇ ਉਨ੍ਹਾਂ ਨੂੰ ਆਪਣੀ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰਨ ਬਾਰੇ ਅਤੇ ਇਸ ਦੀ ਅਹਿਮੀਅਤ ਬਾਰੇ ਦੱਸਦੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਚੋਣਾਂ ਵਾਲੇ ਦਿਨ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਵੀਪ ਨੋਡਲ ਅਫਸਰ ਸ਼੍ਰੀ ਰੁਪੇਸ਼ ਕੁਮਾਰ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਰਾਹੀਂ ਬਣਾਈਆ ਵੱਖ-ਵੱਖ ਟੀਮਾ ਵੱਲੋਂ ਰੂਪਨਗਰ ਹਲਕੇ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੋਲਿੰਗ ਬੂਥਾਂ ਤੇ ਚੋਣ ਕਮਿਸ਼ਨ ਵੱਲੋ ਭੇਜਿਆ ਵੋਟਰ ਗਾਈਡਾਂ ਵੰਡੀਆਂ ਗਈਆਂ। ਜਿਸ ਵਿੱਚ ਵੋਟ ਪਾਉਣ ਦਾ ਪੂਰਾ ਢੰਗ ਦਰਸਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਮੁੱਖ ਮੰਤਵ ਵਿਧਾਨ ਸਭਾ ਚੋਣਾਂ-2022 ਨੂੰ ਸਫਲ ਬਣਾਉਣਾ ਹੈ ਜਿਸ ਲਈ ਕਿਸੇ ਵੀ ਪੱਧਰ ਉੱਤੇ ਕੋਈ ਕਮੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ 20 ਫਰਵਰੀ ਨੂੰ ਆਪਣੇ ਇਸ ਸੰਵਿਧਾਨਕ ਅਧਿਕਾਰ ਦੀ ਵਰਤੋਂ ਜਰੂਰ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
Spread the love