ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪਰਸੋਨਲ ਅਤੇ ਸੀ.ਏ.ਪੀ.ਐਫ ਤਾਇਨਾਤ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ
ਵੋਟਿੰਗ ਮਸ਼ੀਨਾਂ ਦੀ ਮੋਨੀਟਰਿੰਗ ਲਈ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਕੰਟਰੋਲ ਰੂਮ ਸਥਾਪਤ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਕੰਟਰੋਲ ਰੂਮ ਦੇ ਓਵਰਆਲ ਇੰਚਾਰਜ ਨਿਯੁਕਤ

ਗੁਰਦਾਸਪੁਰ, 23 ਫਰਵਰੀ 2022

ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੀਆਂ ਪੋਲਿਡ ਵੋਟਿੰਗ ਮਸ਼ੀਨਾਂ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਇੰਜੀਨਰਿੰਗ ਵਿੰਗ, ਪੋਲੀਟੈਕਨਿਕ ਵਿੰਗ ਅਤੇ ਫਾਰਮੇਸੀ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿਚ ਰੱਖੀਆਂ ਗਈਆਂ ਹਨ।

ਹੋਰ ਪੜ੍ਹੋ :-ਪਟਿਆਲਾ ਦੇ 8 ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਮਗਰੋਂ ਈ.ਵੀ.ਐਮ. ਤੇ ਵੀ.ਵੀ.ਪੈਟ ਸਟਰਾਂਗ ਰੂਮਾਂ ‘ਚ ਸੀਲ : ਸੰਦੀਪ ਹੰਸ

ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪਰਸੋਨਲ ਅਤੇ ਸੀ.ਏ.ਪੀ.ਐਫ ਤਾਇਨਾਤ ਕੀਤੀ ਗਈ ਹੈ ਅਤੇ ਮੋਨੀਟਰਿੰਗ ਲਈ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵੋਟਿੰਗ ਮਸ਼ੀਨਾਂ ਦੀ ਮੋਨੀਟਰਿੰਗ ਲਈ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਸਟਰਾਂਗ ਰੂਮ ਜਿਥੇ ਵੋਟਿੰਗ ਮਸ਼ੀਨਾਂ ਸਟੋਰ ਹਨ ਅਤੇ ਕੰਟਰੋਲ ਰੂਮ ਦੇ ਓਵਰਆਲ ਨੋਡਲ ਅਫਸਰ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) 98145-45233) ਗੁਰਦਾਸਪੁਰ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਵੋਟਿੰਗ ਮਸ਼ੀਨਾਂ ਦੀ ਸਟੋਰਜ਼ ਐਂਡ ਸੇਫਟੀ ਸਬੰਧੀ ਕਮਿਸ਼ਨ ਦੀਆਂ ਗਾਈਡਲਾਈਨਜ਼ ਦੀ ਇੰਨਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Spread the love