ਪੀਜੀਟੀ ਦੀ ਅਸਾਮੀ ਲਈ ਇੰਟਰਵਿਊ ਅੱਜ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

ਬਰਨਾਲਾ, 12 ਅਕਤੂਬਰ

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਸ.ਬੀ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਠੇ ਸੁਰਜੀਤਪੁਰਾ ਬਰਨਾਲਾ ਨਾਲ ਤਾਲਮੇਲ ਕਰਕੇ 13 ਅਕਤੂਬਰ (ਦਿਨ ਬੁੱਧਵਾਰ) ਨੂੰ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਧਿਆਪਕ (ਪੀਜੀਟੀ ਇੰਗਲਿਸ਼) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।

ਹੋਰ ਪੜ੍ਹੋ :-ਜ਼ਿਲਾ ਬਰਨਾਲਾ ਦੀਆਂ ਮੰਡੀਆਂ ’ਚ 1014 ਟਨ ਝੋਨੇ ਦੀ ਖਰੀਦ: ਕੁਮਾਰ ਸੌਰਭ ਰਾਜ


ਜ਼ਿਲਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਪੀਜੀਟੀ ਇੰਗਲਿਸ਼ ਦੀ ਅਸਾਮੀ ਲਈ ਇੰਟਰਵਿਊ ਸਵੇਰੇ 10:00 ਵਜੇ ਐਸ.ਬੀ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਠੇ ਸੁਰਜੀਤਪੁਰਾ ਬਰਨਾਲਾ ਵਿਖੇ ਲਈ ਜਾਵੇਗੀ। ਪੀਜੀਟੀ ਅੰਗਰੇਜ਼ੀ ਦੀ ਅਸਾਮੀ ਲਈ ਯੋਗਤਾ ਐਮਏ ਇੰਗਲਿਸ਼, ਬੀਐਡ (ਫਰੈਸ਼ਰ ਜਾਂ ਤਜਰਬੇਕਾਰ) ਹੈ। ਚਾਹਵਾਨ ਉਮੀਦਵਾਰ ਐਸ.ਬੀ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਠੇ ਸੁਰਜੀਤਪੁਰਾ ਬਰਨਾਲਾ ਵਿਖੇ ਮਿਤੀ 13 ਅਕਤੂਬਰ (ਦਿਨ ਬੁੱਧਵਾਰ) ਨੂੰ ਸਵੇਰੇ 10:00 ਵਜੇ ਪਹੁੰਚ ਕੇ ਆਪਣੀ ਇੰਟਰਵਿਊ ਦੇ ਸਕਦੇ ਹਨ।


ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਸੀਵੀ ਹੋਵੇ ਤੇ ਇੰਟਰਵਿਊ ਲਈ ਉਮੀਦਵਾਰ ਫਾਰਮਲ ਡਰੈਸ ’ਚ ਹੋਵੇ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਪਹੁੰਚ ਕੇ ਅਤੇ ਹੈਲਪਲਾਈਨ ਨੰਬਰ 94170-39072 ’ਤੇ ਜਾਣਕਾਰੀ ਲਈ ਜਾ ਸਕਦੀ ਹੈ।