ਬਰਨਾਲਾ, 25 ਮਾਰਚ 2022
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਅਪਗ੍ਰੇਡ ਰਕਰੂਟ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ 28 ਮਾਰਚ 2022 (ਦਿਨ ਸੋਮਵਾਰ) ਨੂੰ ਸਵੇਰੇ 11:00 ਵਜੇ ਸੇਲਜ਼ ਆਫ਼ਿਸਰ, ਬਿਜਨਸ ਡਿਵੈਲਪਮੈਂਟ ਐਕਸਕਿਊਟਿਵ, ਅਸਿਸਟੈਂਟ ਮੈਨੇਜਰ ਦੀ ਅਸਾਮੀਆਂ ਦਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਸਹਾਇਕ ਕਮਿਸਨਰ (ਫੂਡ) ਡਾ: ਪੰਨੂੰ ਵੱਲੋ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਕਾਰੋਬਾਰੀਆਂ ਨਾਲ ਮੀਟਿੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਸੇਲਜ਼ ਅਫ਼ਸਰ ਦੀ ਅਸਾਮੀ ਲਈ ਇੱਕ ਸਾਲ ਦੇ ਬੈਂਕਿੰਗ ਤਜ਼ਰਬਾ ਅਤੇ ਅਸਿਸਟੈਂਟ ਮੈਨੇਜਰ ਦੀ ਅਸਾਮੀ ਲਈ ਦੋ ਸਾਲ ਦਾ ਬੈਂਕਿੰਗ ਤਜ਼ਰਬਾ ਹੋਣਾ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਯੋਗਤਾ ਘੱਟੋਂ-ਘੱਟ ਗਰੈਜੂਏਟ ਅਤੇ ਉਮਰ ਘੱਟੋ-ਘੱਟ 18 ਤੋਂ 30 ਸਾਲ ਹੋਣੀ ਚਾਹੀਦੀ ਹੈ। ਇਸ ਇੰਟਰਵਿਊ ਵਿੱਚ ਫਰੈਸ਼ਰ ਅਤੇ ਤਜਰਬੇਕਾਰ (ਮੇਲ ਅਤੇ ਫੀਮੇਲ ਦੋਵੇ) ਪ੍ਰਾਰਥੀ ਭਾਗ ਲੈ ਸਕਦੇ ਹਨ।
ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜੂਅਮ ਅਤੇ ਇੰਟਰਵਿਊ ਦੌਰਾਨ ਪ੍ਰਾਰਥੀ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।