ਡਿਪਟੀ ਕਮਿਸ਼ਨਰ ਨੇ ਸਟੇਡੀਅਮ ਜਾ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਡਿਪਟੀ ਕਮਿਸ਼ਨਰ ਨੇ ਸਟੇਡੀਅਮ ਜਾ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਡਿਪਟੀ ਕਮਿਸ਼ਨਰ ਨੇ ਸਟੇਡੀਅਮ ਜਾ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਸੁਣੀਆਂ ਉਨ੍ਹਾਂ ਦੀਆਂ ਮੁਸਕਿਲਾਂ

ਫਾਜਿ਼ਲਕਾ, 15 ਅਪ੍ਰੈਲ 2022

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜਾ ਕੇ ਇੱਥੇ ਖੇਡਾਂ ਦੀ ਤਿਆਰੀ ਕਰਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇੱਥੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜ਼ੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜਵਾਨ ਸਾਡਾ ਸਰਮਾਇਆ ਹਨ ਅਤੇ ਨੌਜਵਾਨਾਂ ਦੀ ਜ਼ੋ਼ਸੀਲੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਿਚ ਖੇਡਾਂ ਦਾ ਵੱਡਾ ਯੋਗਾਦਨ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਲਗਾਤਾਰ ਪ੍ਰੈਕਟਿਸ ਕਰਦੇ ਰਹਿਣ ਲਈ ਉਤਸਾਹਿਤ ਕੀਤਾ।