ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਔਰਤਾਂ ਦੇ ਹੱਕਾਂ ਬਾਰੇ ਦੱਸਿਆ

ਨਰਸਿੰਗ ਕਾਲਜ
ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਔਰਤਾਂ ਦੇ ਹੱਕਾਂ ਬਾਰੇ ਦੱਸਿਆ
ਮੋਹਾਲੀ, 11 ਅਕਤੂਬਰ 2021

ਰਾਸ਼ਟਰੀ ਕੰਨਿਆ ਦਿਵਸ ਮੌਕੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਹੋਰ ਪੜ੍ਹੋ :-ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਮੋਬਾਈਲ ਵੈਨ ਰਵਾਨਾ

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਬਲਜਿੰਦਰ ਸਿੰਘ ਨੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਔਰਤਾਂ ਦੇੇ ਹੱਕਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਸਮੇਂ-ਸਮੇਂ ਉਤੇ ਪਾਸ ਕੀਤੇ ਕਾਨੂੰਨਾਂ, ਜਿਵੇਂ ਕਿ ਘਰੇਲੂ ਹਿੰਸਾ, ਪਰਿਵਾਰਕ ਝਗੜਿਆਂ ਦੌਰਾਨ ਉਨ੍ਹਾਂ ਨੂੰ ਅਧਿਕਾਰਾਂ ਦੀ ਰਾਖੀ, ਪਰਿਵਾਰ ਵਿੱਚ ਉਨ੍ਹਾਂ ਦੀ ਜਾਇਦਾਦ ਦੇ ਅਧਿਕਾਰਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥਣਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇ ਕਿਸੇ ਵੀ ਔਰਤ ਨਾਲ ਜਿਸ ਜਗ੍ਹਾ ਉਹ ਕੰਮ ਕਰਦੀ, ਉਸ ਜਗ੍ਹਾ ਕਿਸੇ ਵੀ ਤਰ੍ਹਾਂ ਦਾ ਸੋਸ਼ਣ ਜਾਂ ਸਰੀਰਕ ਸੋਸ਼ਣ ਹੁੰਦਾ ਹੈ ਤਾਂ ਉਹ ਉਸ ਜਗ੍ਹਾ ਬਣੀ ਸੈਕਸੂਅਲ ਹਰਾਸਮੈਂਟ ਕਮੇਟੀ ਨੂੰ ਅਪਣੀ ਸ਼ਿਕਾਇਤ ਦੇ ਸਕਦੀ ਹੈ ਅਤੇ ਜੇ ਇਹ ਕਮੇਟੀ ਨਹੀਂ ਬਣੀ ਹੋਈ ਤਾਂ ਸਬੰਧਤ ਜ਼ਿਲ੍ਹਾ ਕਚਹਿਰੀ ਵਿੱਚ ਸ਼ਿਕਾਇਤ ਦਿੱਤੀ ਜਾ ਸਕਦੀ ਹੈ।
Spread the love