ਆਈ.ਪੀ.ਐਸ ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ

_Sandeep Kumar Malik
ਆਈ.ਪੀ.ਐਸ ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ

ਬਰਨਾਲਾ 2 ਅਪ੍ਰੈਲ 2022

ਆਈ.ਪੀ.ਐਸ ਅਧਿਕਾਰੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਬਰਨਾਲਾ ਦੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਮਲਿਕ ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ ਵਜੋਂ ਤਾਇਨਾਤ ਸਨ। ਸ੍ਰੀ ਮਲਿਕ ਮੂਲ ਰੂਪ ਵਿਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੇ ਬਾਕੀ ਪਰਿਵਾਰਿਕ ਮੈਂਬਰ ਭਾਰਤੀ ਫੌਜ ’ਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਅ ਰਹੇ ਹਨ।

ਹੋਰ ਪੜ੍ਹੋ :-ਮਿਸ਼ਨ ਇੰਦਰ ਧਨੂਸ਼ ਤਹਿਤ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਦਾ ਕੀਤਾ ਜਾਵੇਗਾ ਟੀਕਾਕਰਨ- ਡਾ ਤੇਜਵੰਤ ਢਿੱਲੋਂ

ਇਸ ਮੌਕੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਪੁਲਿਸ ਦੀ ਤਰਫੋਂ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਵਾਇਆ।

ਇਸ ਮੌਕੇ ਐੱਸ.ਪੀ (ਐਚ) ਸ੍ਰੀ ਕੁਲਦੀਪ ਸਿੰਘ ਸੋਹੀ, ਐੱਸ.ਪੀ (ਪੀ.ਬੀ.ਆਈ) ਸ਼੍ਰੀਮਤੀ ਹਰਵੰਤ ਕੌਰ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ।

Spread the love