ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ ਵਲੋਂ ਵੱਖ ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

PARMINDER SINGH BHANDAL
ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ ਵਲੋਂ ਵੱਖ ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ
ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਤੇ ਪਾਬੰਦੀ

ਅੰਮ੍ਰਿਤਸਰ, 29 ਮਾਰਚ 2022

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸਅੰਮ੍ਰਿਤਸਰ ਸ਼ਹਿਰਸ੍ਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :-ਜਿਲ੍ਹਾ ਰੂਪਨਗਰ ਵਿੱਚ ਪਿਛਲੇ ਦੋ ਦਿਨਾਂ ਤੋ ਕੋਈ ਵੀ ਨਵਾਂ ਕੋਵਿਡ ਪਾਜਿਟਵ ਮਰੀਜ ਨਹੀਂ: ਡਾ.ਪਰਮਿੰਦਰ ਕੁਮਾਰ 

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ  29 ਮਈ 2022 ਤੱਕ ਲਾਗੂ ਰਹੇਗਾ।

 ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ਤੇ ਮੁਕੰਮਲ ਪਾਬੰਦੀ

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸਅੰਮ੍ਰਿਤਸਰ ਸ਼ਹਿਰਸ: ਪਰਮਿੰਦਰ ਸਿੰਘ ਭੰਡਾਲਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣਰੋਸ ਰੈਲੀਆਂਧਰਨਾ ਦੇਣਮੀਟਿੰਗਾਂ ਕਰਨਨਾਹਰੇ ਮਾਰਨ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ਤੇ ਰੋਸਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 29 ਮਈ 2022 ਤੱਕ ਲਾਗੂ ਰਹੇਗਾ।

ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸਅੰਮ੍ਰਿਤਸਰ ਸ਼ਹਿਰਸ: ਪਰਮਿੰਦਰ ਸਿੰਘ ਭੰਡਾਲਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ਤੇ ਦੇਂਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜੁਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗਾ ਕਿਰਾਏ ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਂਊਂ ਤੌਰ ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ। ਇਹ ਹੁਕਮ 29 ਮਈ 2022 ਤੱਕ ਲਾਗੂ ਰਹੇਗਾ।